ਤਰਨ ਤਾਰਨ
ਗੁਰਸੇਵਕ ਸਿੰਘ ਸ਼ੇਖ ਵਲੋੰ ਗੁਰਲਾਲ ਸਿੰਘ ਅਤੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਸ਼੍ਰੀ ਗੋਇੰਦਵਾਲ ਸਾਹਿਬ 07 ਅਕਤੂਬਰ ( ਬਿਉਰੋ ) ਸ਼੍ਰੋਮਣੀ ਅਕਾਲੀ ਦਲ ਦੇ ਜਿਲ੍ਹਾ ਯੂਥ ਪ੍ਰਧਾਨ ਗੁਰਸੇਵਕ ਸਿੰਘ ਸ਼ੇਖ ਦੇ ਨੇੜਲੇ ਸਾਥੀ ਗੁਰਲਾਲ ਸਿੰਘ ਪਿੰਡ ਝਾਮਕਾ ਦੇ ਭਰਜਾਈ ਰਣਜੀਤ ਕੌਰ ਜੋ ਬੀਤੇ ਦਿਨ ਇਸ ਫਾਨੀ ਸੰਸਾਰ ਨੂੰ ਛੱਡ ਗੁਰੂ ਚਰਨਾਂ ਚ ਜਾ ਬਿਰਾਜੇ ਸਨ ਨਾਲ ਅੱਜ ਗੁਰਸੇਵਕ ਸਿੰਘ ਸ਼ੇਖ ਵਲੋੰ ਗੁਰਲਾਲ ਸਿੰਘ ਉਹਨਾਂ ਦੇ ਪਿਤਾ ਸੁਲੱਖਣ ਸਿੰਘ ਅਤੇ ਮ੍ਰਿਤਕ ਰਣਜੀਤ ਕੌਰ ਦੇ ਪਤੀ ਸੁਖਚੈਨ ਸਿੰਘ ਨਾਲ ਦੁੱਖ ਸਾਂਝਾ ਕੀਤਾ,ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਗੁਰਸੇਵਕ ਸਿੰਘ ਸ਼ੇਖ ਨੇ ਕਿਹਾ ਕਿ ਸਤਿਕਾਰਯੋਗ ਸਵ ਰਣਜੀਤ ਕੌਰ ਦੀ ਬੇਵਕਤੀ ਮੌਤ ਨਾਲ ਪਰਿਵਾਰ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ ਅਤੇ ਬੱਚਿਆਂ ਲਈ ਮਾਂ ਦਾ ਵਿਛੋੜਾ ਅਸਹਿ ਦੁੱਖ ਹੈ ਜਿਸ ਨੂੰ ਸ਼ਬਦਾਂ ਚ ਬਿਆਨ ਨਹੀ ਕੀਤਾ ਜਾ ਸਕਦਾ ,ਉਹਨਾਂ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਵਾਹਿਗੁਰੂ ਵਿਛੜੀ ਰੂਹ ਨੂੰ ਆਪਣੇ ਚਰਨਾਂ ਚ ਨਿਵਾਸ ਬਖਸ਼ਣ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ