ਤਰਨ ਤਾਰਨ

ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਗੋਇੰਦਵਾਲ ਸਾਹਿਬ ਦੇ ਵਿਦਿਆਰਥੀ ਰਾਜ ਪੱਧਰੀ ਖੇਡ ਮੁਕਾਬਲਿਆਂ ਲਈ ਚੁਣੇ ਗਏ

ਸ਼੍ਰੀ ਗੋਇੰਦਵਾਲ ਸਾਹਿਬ 10 ਅਕਤੂਬਰ ( ਬਿਉਰੋ )
ਬੀਤੇ ਦਿਨੀਂ 67 ਵੀਆਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਸੈਸ਼ਨ 2023-2024 ਏ.ਈ.ਓ. ਸ੍ਰ ਮਨਿੰਦਰ ਸਿੰਘ ਅਤੇ ਜ਼ਿਲ੍ਹਾ ਖੇਡ ਕੋਆਰਡੀਨੇਟਰ ਯੁਗਰਾਜ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਕਰਵਾਈਆਂ ਗਈਆਂ। ਜਿੰਨ੍ਹਾਂ ਦਾ ਮਕਸਦ ਵਿਦਿਆਰਥੀਆਂ ਵਿੱਚ ਆਤਮ ਵਿਸ਼ਵਾਸ ਅਤੇ ਸਰੀਰਕ ਬਲ ਦਾ ਵਾਧਾ ਕਰਨਾ ਸੀ। ਇਸ ਦੇ ਚੱਲਦਿਆਂ ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ, ਗੋਇੰਦਵਾਲ ਸਾਹਿਬ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਬੈਡਮਿੰਟਨ ਮੁਕਾਬਲੇ ਵਿੱਚ ਗੋਇੰਦਵਾਲ ਸਾਹਿਬ ਜੋਨ ਵੱਲੋਂ ਹਿੱਸਾ ਲਿਆ ਅਤੇ ਮੁਕਾਬਲੇ ਕਠਿਨ ਹੋਣ ਦੇ ਬਾਵਜੂਦ ਵੀ ਆਪਣੀ ਮਿਹਨਤ ਅਤੇ ਕੋਚ ਸੁਖਵਿੰਦਰ ਸਿੰਘ ਅਤੇ ਅਨੁਦੀਪ ਕੌਰ ਦੀ ਸਹੀ ਸੇਧ ਸਦਕਾ ਬੈਡਮਿੰਟਨ (ਅੰਡਰ-14) ਲੜਕੀਆਂ ਅਤੇ ਬੈਡਮਿੰਟਨ (ਅੰਡਰ-17) ਲੜਕੀਆਂ ਵਰਗ ਵਿੱਚੋਂ ਦੂਸਰਾ ਸਥਾਨ ਪ੍ਰਾਪਤ ਕੀਤਾ,ਇਸ ਮੌਕੇ ’ਤੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕਰਦਿਆਂ ਸੰਸਥਾ ਦੇ ਡਾਇਰੈਕਟਰ ਜਤਿੰਦਰਪਾਲ ਸਿੰਘ ਰੰਧਾਵਾ ਅਤੇ ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਮਨੀਸ਼ਾ ਸੂਦ ਨੇ ਦੱਸਿਆ ਕਿ ਇਹ ਜੇਤੂ ਵਿਦਿਆਰਥੀ ਰਾਜ ਪੱਧਰੀ ਖੇਡਾਂ ਵਿੱਚ ਹਿੱਸਾ ਲੈਣਗੇ ਜੋ ਕਿ ਸਾਰੇ ਸਕੂਲ ਲਈ ਮਾਣ ਦੀ ਗੱਲ ਹੈ।

Related Articles

Back to top button