ਤਰਨ ਤਾਰਨ
ਰਵਿੰਦਰ ਸਿੰਘ ਬ੍ਰਹਮਪੁਰਾ ਨੇ ਮਨਜਿੰਦਰ ਸਿੰਘ ਪੰਚਾਇਤ ਸਕੱਤਰ ਡਾਲੇਕੇ ਨਾਲ ਕੀਤਾ ਦੁੱਖ ਸਾਂਝਾ

ਸ਼੍ਰੀ ਗੋਇੰਦਵਾਲ ਸਾਹਿਬ 19 ਅਕਤੂਬਰ ( ਬਿਉਰੋ )
ਬੀਤੇ ਦਿਨੀਂ ਮਨਜਿੰਦਰ ਸਿੰਘ ਪੰਚਾਇਤ ਸਕੱਤਰ ਪਿੰਡ ਡਾਲੇਕੇ ਦੀ ਧਰਮਪਤਨੀ ਰਮਨਦੀਪ ਕੌਰ ਪ੍ਰਮਾਤਮਾ ਦੇ ਹੁਕਮ ਅਨੁਸਾਰ ਬਖਸ਼ੀ ਹੋਈ ਸਵਾਸਾਂ ਦੀ ਪੂੰਜੀ ਨੂੰ ਪੂਰਾ ਕਰਦਿਆਂ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਸਨ।ਇਸ ਦੁੱਖ ਦੀ ਘੜੀ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਵਲੋੰ ਪਿੰਡ ਡਾਲੇਕੇ ਵਿਖੇ ਪਹੁੰਚ ਕੇ ਮਨਜਿੰਦਰ ਸਿੰਘ ਅਤੇ ਸਮੂਹ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।ਉਹਨਾਂ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਵਾਹਿਗੁਰੂ ਵਿਛੜੀ ਹੋਈ ਰੂਹ ਨੂੰ ਸਦੀਵੀ ਨਿਵਾਸ ਬਖਸ਼ਣ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ, ਇਸ ਮੌਕੇ ਗੁਰਨਿਸਾਨ ਸਿੰਘ ਡਾਲੇਕੇ ਸਾਬਕਾ ਸਰਪੰਚ, ਡਾ ਮਨਜਿੰਦਰ ਸਿੰਘ ਡਾਲੇਕੇ ਕੰਵਰਦੀਪ ਸਿੰਘ ਬ੍ਰਹਮਪੁਰਾ ਅਤੇ ਹੋਰ ਮੁਹਤਬਰ ਸੱਜਣ ਹਾਜ਼ਰ ਸਨ।