“ਪੰਜਾਬ ਯੂਥ ਮਿਲਣੀ” ਪ੍ਰੋਗਰਾਮ ਨੇ ਹਲਕਾ ਖਡੂਰ ਸਾਹਿਬ ਦੇ ਨੌਜਵਾਨਾਂ ਚ ਭਰਿਆ ਉਤਸ਼ਾਹ : ਬ੍ਰਹਮਪੁਰਾ

ਸ਼੍ਰੀ ਗੋਇੰਦਵਾਲ ਸਾਹਿਬ 19 ਅਕਤੂਬਰ ( ਬਿਉਰੋ ) ਪੰਜਾਬ ਯੂਥ ਮਿਲਣੀ ਜੋ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਅਧੀਨ ਆਉਂਦੇ ਕਸਬਾ ਚੋਹਲਾ ਸਾਹਿਬ ਵਿਖੇ ਰਵਿੰਦਰ ਸਿੰਘ ਬ੍ਰਹਮਪੁਰਾ ਸਾਬਕਾ ਵਿਧਾਇਕ ਅਤੇ ਹਲਕਾ ਇੰਚਾਰਜ ਦੀ ਅਗਵਾਈ ਹੇਠ ਹੋਈ ਇਸ ਮੌਕੇ ਪੰਜਾਬ ਯੂਥ ਮਿਲਣੀ ਪ੍ਰੋਗਰਾਮ ਵਿੱਚ ਬਹੁਤ ਭਾਰੀ ਗਿਣਤੀ ਵਿੱਚ ਯੂਥ ਨੌਜਵਾਨ ਅਤੇ ਅਕਾਲੀ ਦਲ ਦੇ ਜੁਝਾਰੂ ਵਰਕਰਾਂ ਨੇ ਪਹੁੰਚ ਕੇ ਯੂਥ ਮਿਲਣੀ ਨੂੰ ਇੱਕ ਵੱਡੀ ਕਾਨਫਰੰਸ ਦਾ ਰੂਪ ਦੇ ਦਿੱਤਾ ਸੀ। ਪ੍ਰੈਸ ਨਾਲ ਗੱਲ ਕਰਦਿਆਂ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਉਹ ਪੰਜਾਬ ਯੂਥ ਮਿਲਣੀ ਨੂੰ ਕਾਮਯਾਬ ਕਰਨ ਵਾਲੇ ਵਰਕਰਾਂ ਦੇ ਪਿੰਡ ਪਿੰਡ ਜਾ ਕੇ ਵਰਕਰਾਂ ਦਾ ਧੰਨਵਾਦ ਕਰਨ ਲਈ ਪਹੁੰਚ ਰਹੇ ਹਨ।ਜਿਸ ਤਹਿਤ ਅੱਜ ਰਵਿੰਦਰ ਸਿੰਘ ਬ੍ਰਹਮਪੁਰਾ ਪਿੰਡ ਕੰਬੋ ਢਾਏ ਵਾਲਾ ਵਿਖੇ ਵਰਕਰਾਂ ਦਾ ਧੰਨਵਾਦ ਕਰਨ ਪਹੁੰਚੇ ਇਸ ਮੌਕੇ ਤੇ ਸਤਨਾਮ ਸਿੰਘ ਚੋਹਲਾ ਸਾਹਿਬ ਸੀਨੀਅਰ ਅਕਾਲੀ ਆਗੂ, ਦਿਲਬਾਗ ਸਿੰਘ ਸਾਬਕਾ ਸਰਪੰਚ ਕਾਹਲਵਾਂ, ਅਵਤਾਰ ਸਿੰਘ ਮੈਂਬਰ ਪੰਚਾਇਤ ਰਿਮੰਡ ਵਾਲੇ ਵੀ ਰਵਿੰਦਰ ਸਿੰਘ ਬ੍ਰਹਮਪੁਰਾ ਨਾਲ ਪਿੰਡ ਕੰਬੋ ਢਾਏ ਵਾਲਾ ਵਿਖੇ ਪਹੁੰਚੇ ਸਨ । ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਅਕਾਲੀ ਦਲ ਨੂੰ ਮਜਬੂਤ ਕਰਨ ਵਾਲੇ ਟਕਸਾਲੀ ਅਕਾਲੀ ਪਰਿਵਾਰ ਦੇ ਮੈਂਬਰ ਚੇਅਰਮੈਨ ਬਲਬੀਰ ਸਿੰਘ ਉੱਪਲ ਅਤੇ ਸਾਬਕਾ ਸਰਪੰਚ ਮੁਖਤਾਰ ਸਿੰਘ ਜੋ ਪੰਜਾਬ ਯੂਥ ਮਿਲਣੀ ਪ੍ਰੋਗਰਾਮ ਜੋ ਚੋਹਲਾ ਸਾਹਿਬ ਵਿਖੇ ਹੋਇਆ ਸੀ ਇਸ ਵਿੱਚ ਬਹੁਤ ਭਾਰੀ ਗਿਣਤੀ ਵਿੱਚ ਵਰਕਰਾਂ ਨੂੰ ਲੈ ਕੇ ਗਏ ਸੀ । ਅੱਜ ਰਵਿੰਦਰ ਸਿੰਘ ਬ੍ਰਹਮਪੁਰਾ ਆਪਣੇ ਸਾਥੀਆਂ ਨਾਲ ਚੇਅਰਮੈਨ ਬਲਬੀਰ ਸਿੰਘ ਅਤੇ ਸਾਬਕਾ ਸਰਪੰਚ ਮੁਖਤਾਰ ਸਿੰਘ ਦੇ ਗ੍ਰਹਿ ਪਿੰਡ ਕਬੋ ਢਾਏ ਵਾਲਾ ਵਿਖੇ ਪਹੁੰਚੇ ਅਤੇ ਹਾਜ਼ਰ ਅਕਾਲੀ ਵਰਕਰਾਂ ਦਾ ਧੰਨਵਾਦ ਕੀਤਾ। ਇਸ ਮੌਕੇ ਚੇਅਰਮੈਨ ਬਲਬੀਰ ਸਿੰਘ , ਮੁਖਤਾਰ ਸਿੰਘ ਸਾਬਕਾ ਸਰਪੰਚ , ਕਸ਼ਮੀਰ ਸਿੰਘ ਨੰਬਰਦਾਰ , ਰਣਜੀਤ ਸਿੰਘ ਰਾਣਾ, ਗੁਰਮੀਤ ਸਿੰਘ, ਗੁਰਬਚਨ ਸਿੰਘ ਆਦਿ ਅਕਾਲੀ ਵਰਕਰ ਹਾਜ਼ਰ ਸਨ