ਕੈਬਨਿਟ ਮੰਤਰੀ ਲਾਲ ਚੰਦ ਕਟਾਰੂ ਚੱਕ ਵਲੋਂ ਤਰਨ ਤਾਰਨ ਮੰਡੀਆਂ ਦਾ ਦੌਰਾ ਕਰ ਪ੍ਰਬੰਧਾਂ ਦਾ ਲਿਆ ਜਾਇਜਾ
ਗੁਰਦੁਆਰਾ ਸ਼੍ਰੀ ਬਾਉਲੀ ਸਾਹਿਬ ਹੋਏ ਨਤਮਸਤਕ

ਸ਼੍ਰੀ ਗੋਇੰਦਵਾਲ ਸਾਹਿਬ 23 ਅਕਤੂਬਰ ( ਬਿਉਰੋ ) ਆਮ ਆਦਮੀ ਪਾਰਟੀ ਦੇ ਕੈਬਨਟ ਮੰਤਰੀ ਲਾਲ ਚੰਦ ਕਟਾਰੂ ਚੱਕ ਵੱਲੋਂ ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ਦਾ ਦੌਰਾ ਕਰ ਪ੍ਰਬੰਧਾਂ ਦਾ ਜ਼ਾਇਜਾ ਲਿਆ ,ਇਸ ਮੌਕੇ ਉਹਨਾਂ ਕਿਸਾਨਾਂ ਨਾਲ ਗੱਲਬਾਤ ਕੀਤੀ ,ਗੋਇੰਦਵਾਲ ਸਾਹਿਬ ਦਾਣਾ ਮੰਡੀ ਪਹੁੰਚੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂ ਚੱਕ ਨੇ ਕਿਹਾ ਕਿ ਇਸ ਇਤਿਹਾਸਕ ਗੌਰਵਮਈ ਧਰਤੀ ਤੇ ਪਹੁੰਚਣ ਤੇ ਮਨ ਨੂੰ ਬਹੁਤ ਖੁਸ਼ੀ ਮਹਿਸੂਸ ਹੋਈ ਉਹਨਾਂ ਅੱਗੇ ਬੋਲਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜੋ ਕਿਸਾਨਾਂ ਨਾਲ ਵਾਅਦਾ ਕੀਤਾ ਗਿਆ ਸੀ ਕਿ ਕਿਸਾਨਾਂ ਦੀ ਫਸਲ ਦਾ ਕੱਲਾ ਕੱਲਾ ਦਾਣਾ ਚੁੱਕਾਂਗੇ ਅਤੇ ਕਿਸਾਨਾਂ ਦੀ ਖੱਜਲ ਖੁਆਰੀ ਨਹੀ ਹੋਵੇਗੀ ਅਤੇ ਪੇਮੈਂਟ ਵੀ ਉੁਸੇ ਦਿਨ ਹੀ ਉਹਨਾਂ ਦੇ ਖਾਤੇ ਵਿੱਚ ਪਾਈ ਜਾਵੇਗੀ ਉਹਨਾਂ ਕਿਹਾ ਕਿ ਹੁਣ ਤੱਕ ਪੰਜਾਬ ਦੀਆਂ ਮੰਡੀਆਂ ਵਿੱਚ ਹੁਣ ਤੱਕ 43 ਲੱਖ ਮੀਟਰਿਕ ਟਨ ਝੋਨਾ ਆਇਆ ਜਿਸ ਦੀ ਪੇਮੈਂਟ ਵੀ ਸਾਰੀ ਹੋ ਚੁੱਕੀ ਹੈ ਲਗਭਗ 95% ਕਿਸਾਨ ਆਪਣੀ ਫਸਲ ਵੇਚ ਕੇ ਵਿਹਲੇ ਹੋ ਚੁੱਕੇ ਹਨ ਲਗਭਗ 6200 ਕਰੋੜ ਰੁਪਿਆ ਕਿਸਾਨਾਂ ਦੇ ਖਾਤੇ ਵਿੱਚ ਪਹੁੰਚਦਾ ਕਰ ਦਿੱਤਾ ਹੈ,ਉਹਨਾਂ ਕਿਹਾ ਕਿ ਉਹ ਲਗਾਤਾਰ ਸੂਬੇ ਦੀਆਂ ਮੰਡੀਆਂ ਦਾ ਦੌਰਾ ਕਰ ਰਹੇ ਹਨ ਅਤੇ ਕਿਸਾਨਾਂ ਅਤੇ ਆੜਤੀਏ ਸਰਕਾਰ ਵਲੋੋਂ ਕੀਤੇ ਪ੍ਰਬੰਧਾਂ ਤੋੰ ਖੁਸ਼ ਹਨ ,ਇਸ ਮੌਕੇ ਉਹਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਪਰਾਲੀ ਨੂੰ ਅੱਗ ਨਾ ਲਾਈ ਜਾਵੇ ਤਾਂ ਕਿ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋੰ ਬਚਾਇਆ ਜਾ ਸਕੇ ,ਇਸ ਉਪਰੰਤ ਉਹ ਗੁਰਦੁਆਰਾ ਸ਼੍ਰੀ ਬਾਉਲੀ ਸਾਹਿਬ ਵਿਖੇ ਨਤਮਸਤਕ ਹੋਏ ਜਿੱਥੇ ਗੁਰਦੁਆਰਾ ਪ੍ਰਬੰਧਕਾਂ ਵਲੋੰ ਉਹਨਾਂ ਨੂੰ ਸਨਮਾਨਿਤ ਕੀਤਾ ਗਿਆ,
ਇਸ ਮੌਕੇ ਉਹਨਾਂ ਨਾਲ ਚੇਅਰਮੈਨ ਗੁਰਵਿੰਦਰ ਸਿੰਘ ਬਹਿੜਵਾਲ,ਚੇਅਰਮੈਨ ਰਜਿੰਦਰ ਸਿੰਘ ਉਸਮਾ, ਜ਼ਿਲ੍ਹਾ ਪ੍ਰੈੱਸ ਸਕੱਤਰ ਹਰਪ੍ਰੀਤ ਸਿੰਘ ਧੁੰਨਾ, ਬਲਾਕ ਪ੍ਰਧਾਨ ਨਿਰਮਲ ਸਿੰਘ ਢੋਟੀ,ਡੀ ਸੀ ਤਰਨ ਤਾਰਨ ਸੰਦੀਪ ਕੁਮਾਰ ,ਐਸ ਡੀ ਐਮ ਦੀਪਕ ਭਾਟੀਆ ,ਤਹਿਸੀਲਦਾਰ ਸੰਤੋਖ਼ ਸਿੰਘ ਤੱਖੀ, ਨੈਬ ਤਹਿਸੀਲਦਾਰ ਰਾਜਵੀਰ ਸਿੰਘ, ਜ਼ਿਲ੍ਹਾ ਮੰਡੀ ਅਫ਼ਸਰ ਅਮਨ ਮੰਗਲਾ ਸੈਕਟਰੀ ਮਾਰਕੀਟ ਕਮੇਟੀ ਹਰਜਿੰਦਰ ਸਿੱਖ ਸੇਖੋ ਡੀ ਐਫ ਸੀ ਜਸਪ੍ਰੀਤ ਕੌਰ ਡਈਐਫਓ ਕੁਲਬੀਰ ਕੌਰ ,ਗੁਰਸ਼ਰਨ ਸਿੰਘ ਗੁਰਦੇਵ ਸਿੰਘ ਗੂਰਾ ਦਿਲਪ੍ਰੀਤ ਸਿੰਘ ਲਵਲੀ ਹੰਸਪ੍ਰੀਤ ਇਕਬਾਲ ਸਿੰਘ ਗੋਲਡੀ ਬਲਾਕ ਪ੍ਰਧਾਨ ਗੁਰਭੇਜ ਸਿੰਘ ਜੰਡ ਗੁਰਭੇਜ ਸਿੰਘ ਹੰਸਾਵਾਲਾ ਆੜ੍ਹਤੀਆਂ ਏ ਅਵਤਾਰ ਸਿੰਘ ਸੰਖਨੰਦਣ ਸਿੰਘ ਗੁਲਸ਼ੇਰ ਸਿੰਘ ਸੁਖਵਿੰਦਰ ਸਿੰਘ ਭੁਪਿੰਦਰ ਸਿੰਘ ਸਤਨਾਮ ਸਿੰਘ ਐਸ ਐਚ ਓ ਪਰਮਜੀਤ ਸਿੰਘ ਵਿਰਦੀ ਅਤੇ ਹੋਰ ਵੀ ਬਹੁਤ ਸਾਰੇ ਪਤਵੰਤੇ ਸੱਜਣ ਹਾਜ਼ਰ ਸਨ।