ਬਿ੍ਟਿਸ਼ ਵਿਕਟੋਰੀਆ ਸਕੂਲ ਗੋਇੰਦਵਾਲ ਸਾਹਿਬ ਚ ਉਤਸ਼ਾਹ ਨਾਲ ਮਨਾਇਆ ਗਿਆ ਦੁਸ਼ਹਿਰੇ ਦਾ ਤਿਉਹਾਰ

ਸ਼੍ਰੀ ਗੋਇੰਦਵਾਲ ਸਾਹਿਬ 24 ਅਕਤੂਬਰ – ਬਿ੍ਟਿਸ਼ ਵਿਕਟੋਰੀਆ ਸਕੂਲ ਗੋਇੰਦਵਾਲ ਸਾਹਿਬ ਵਿਖੇ ਮੈਨੇਜਮੈਂਟ, ਬੱਚਿਆਂ ਅਤੇ ਅਧਿਆਪਕਾਂ ਵਲੋਂ ਦਸਹਿਰੇ ਦਾ ਤਿਉਹਾਰ ਪੂਰੇ ਉਤਸ਼ਾਹ ਨਾਲ ਮਨਾਇਆਂ ਗਿਆ। ਪ੍ਰੋਗਾਰਮ ਦੀ ਸ਼ੁਰੂਆਤ ਬੱਚਿਆਂ ਦੁਆਰਾ ਭਜਨ ਗਾ ਕੇ ਕੀਤੀ ਗਈ । ਉਪਰੰਤ ਬੱਚਿਆਂ ਨੇ ਭਗਵਾਨ ਸ਼੍ਰੀ ਰਾਮ ਜੀ ਦੇ ਜੀਵਨ ਨੂੰ ਦਰਸਾਉਂਦੀਆਂ ਝਾਕੀਆਂ , ਕਵਿਤਾਵਾਂ ਅਤੇ ਕੋਰੀਓਗ੍ਰਾਫੀ ਆਦਿ ਪੇਸ਼ ਕੀਤੀਆਂ । ਇਸ ਮੌਕੇ ਰਾਵਣ ਦਾ ਪੁਤਲਾ ਸਾੜਿਆ ਗਿਆ। ਸਟੇਜ ਸੰਚਾਲਨ ਦੀ ਜਿੰਮੇਵਾਰੀ ਮੈਡਮ ਮਨਦੀਪ ਕੌਰ ਅਤੇ ਮੈਡਮ ਨੀਨੂ ਗਿੱਲ ਨੇ ਬਾਖੂਬ ਨਿਭਾਈ। ਇਸ ਮੌਕੇ ਸੰਸਥਾ ਦੇ ਚੇਅਰਮੈਨ ਛਿੰਦਰਪਾਲ ਸਿੰਘ, ਪ੍ਰਧਾਨ ਅਰਸ਼ਦੀਪ ਸਿੰਘ, ਐੱਮ. ਡੀ ਸਾਹਿਲ ਪੱਬੀ, ਪ੍ਰਿੰਸੀਪਲ ਸ੍ਰੀਮਤੀ ਰਾਧਿਕਾ ਅਰੋੜਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਦਸਿਹਰਾ ਸਾਡਾ ਇੱਕ ਰਾਸ਼ਟਰੀ ਤਿਉਹਾਰ ਹੈ ਜੋ ਸਾਡੀ ਅਨੇਕਤਾ ਵਿੱਚ ਏਕਤਾ ਦਾ ਪ੍ਰਤੀਕ ਹੈ। ਇਹ ਤਿਉਹਾਰ ਝੂਠ ‘ਤੇ ਸੱਚ ਅਤੇ ਅਧਰਮ ‘ਤੇ ਧਰਮ ਦੀ ਜਿੱਤ ਵਜੋਂ ਮਨਾਇਆ ਜਾਂਦਾ ਹੈ। ਇਹ ਤਿਉਹਾਰ ਸਾਨੂੰ ਜ਼ਿੰਦਗੀ ‘ਚ ਸ਼ੁੱਧ ਚਰਿੱਤਰ ਧਾਰਨ ਦੀ ਪ੍ਰੇਰਨਾ ਦਿੰਦਾ ਹੈ।