ਤਰਨ ਤਾਰਨ

ਸ਼੍ਰੋਮਣੀ ਕਮੇਟੀ ਦੀਆਂ ਵੋਟਾਂ ਬਣਾਉਣ ਵਾਸਤੇ ਗੋਇੰਦਵਾਲ ਸਾਹਿਬ ਵਿਖੇ 3 ਪਿੰਡਾਂ ਨੂੰ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਫਾਰਮ ਵੰਡੇ

ਸ਼੍ਰੀ ਗੋਇੰਦਵਾਲ ਸਾਹਿਬ, 25 ਅਕਤੂਬਰ (ਕਰਨੈਲ ਸਿੰਘ ਰਿੰਕੂ ) ਸ਼੍ਰੋਮਣੀ ਅਕਾਲੀ ਦਲ ਦੀ ਮਜਬੂਤੀ ਲਈ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਵੋਟਾਂ ਬਣਾਉਣ ਵਾਸਤੇ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਸਾਬਕਾ ਵਿਧਾਇਕ ਅਤੇ ਹਲਕਾ ਇੰਚਾਰਜ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਸ਼੍ਰੀ ਗੋਇੰਦਵਾਲ ਸਾਹਿਬ ਵਿਖੇ ਜਥੇਦਾਰ ਪ੍ਰੇਮ ਸਿੰਘ ਪਨੂੰ ਸਾਬਕਾ ਜਿਲ੍ਹਾ ਪ੍ਰੀਸ਼ਦ ਮੈਂਬਰ ਦੇ ਗ੍ਰਹਿ ਵਿਖੇ ਵਰਕਰਾਂ ਨਾਲ ਮੀਟਿੰਗ ਕੀਤੀ । ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਸਕੱਤਰ ਕੁਲਦੀਪ ਸਿੰਘ ਔਲਖ,ਕੁਲਦੀਪ ਸਿੰਘ ਲਹੌਰੀਆ ਸਰਪੰਚ ਸ਼੍ਰੀ ਗੋਇੰਦਵਾਲ ਸਾਹਿਬ, ਹਰਦੇਵ ਸਿੰਘ ਨਾਗੋਕੇ ਸਾਬਕਾ ਸਰਕਲ ਪ੍ਰਧਾਨ, ਸਾਬਕਾ ਸਰਪੰਚ ਜਗਤਾਰ ਸਿੰਘ ਧੂੰਦਾ ਉਚੇਚੇ ਤੌਰ ਤੇ ਹਾਜਰ ਹੋਏ। ਇਸ ਮੌਕੇ ਬ੍ਰਹਮਪੁਰਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰ ਸੁਖਬੀਰ ਸਿੰਘ ਬਾਦਲ ਨੇ ਕੁਝ ਦਿਨ ਪਹਿਲਾਂ ਹਲਕਾ ਇੰਚਾਰਜਾਂ ਦੀ ਚੰਡੀਗੜ੍ਹ ਵਿਖੇ ਮੀਟਿੰਗ ਸੱਦੀ ਸੀ , ਮੀਟਿੰਗ ਵਿੱਚ ਸ੍: ਸੁਖਬੀਰ ਸਿੰਘ ਬਾਦਲ ਨੇ ਸਾਰੇ ਹੀ ਹਲਕਾ ਇੰਚਾਰਜਾਂ ਦੀ ਡਿਊਟੀ ਲਾਈ ਸੀ ਕਿ ਜੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਜਲਦੀ ਹੋਣ ਜਾ ਰਹੀਆਂ ਹਨ । ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਜਿੱਤਣ ਲਈ ਅਤੇ ਪੰਥ ਦੋਖੀਆਂ ਨੂੰ ਹਾਰ ਦੇਣ ਲਈ ਪਿੰਡ ਪਿੰਡ ਜਾ ਕੇ ਵੱਧ ਤੋਂ ਵੱਧ ਵੋਟਾਂ ਬਣਾਈਆਂ ਜਾਣ। ਸ੍ਰ ਸੁਖਬੀਰ ਸਿੰਘ ਬਾਦਲ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਰਵਿੰਦਰ ਸਿੰਘ ਬ੍ਰਹਮਪੁਰਾ ਆਪਣੇ ਸਾਥੀਆਂ ਨਾਲ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਪਿੰਡ ਪਿੰਡ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਵੋਟਾਂ ਬਣਾਉਣ ਵਾਸਤੇ ਫਾਰਮ ਵੰਡ ਰਹੇ ਹਨ। ਇਸ ਮੌਕੇ ਸ਼੍ਰੀ ਗੋਇੰਦਵਾਲ ਸਾਹਿਬ, ਧੂੰਦਾ ਅਤੇ ਖੱਖ ਪਿੰਡ ਅਕਾਲੀ ਵਰਕਰਾਂ ਨੇ ਵਿਸ਼ਵਾਸ ਦਿਵਾਇਆ ਕਿ ਉਹ ਸ਼੍ਰੋਮਣੀ ਅਕਾਲੀ ਦਲ ਅਤੇ ਰਵਿੰਦਰ ਸਿੰਘ ਬ੍ਰਹਮਪੁਰਾ ਦੇ ਹਰ ਹੁਕਮ ਦੀ ਪਾਲਣਾ ਕਰਨਗੇ ਅਤੇ ਸ਼੍ਰੋਮਣੀ ਕਮੇਟੀ ਦੀਆਂ ਵੱਧ ਤੋਂ ਵੱਧ ਵੋਟਾਂ ਬਣਾ ਕੇ ਆਉਣ ਵਾਲੇ ਸਮੇਂ ਦੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਭਾਰੀ ਗਿਣਤੀ ਵਿੱਚ ਵੋਟਾਂ ਪਾ ਕੇ ਜਿਤਾਉਣਗੇ । ਇਸ ਮੌਕੇ ਹਰਦੀਪ ਸਿੰਘ ਖੱਖ, ਨਰਿੰਦਰ ਸਿੰਘ ਸਾਬਕਾ ਸਰਪੰਚ ਖਡੂਰ ਸਾਹਿਬ, ਸੁਰਿੰਦਰ ਸਿੰਘ ਢੋਟੀ ਗੋਇੰਦਵਾਲ ਸਾਹਿਬ, ਮੱਖਣ ਸਿੰਘ ਢੋਟੀ ਗੋਇੰਦਵਾਲ ਸਾਹਿਬ, ਸੁਰਜਨ ਸਿੰਘ ਢੋਟੀ ਗੋਇੰਦਵਾਲ ਸਾਹਿਬ, ਚਰਨ ਸਿੰਘ ਆਦਿ ਹਾਜ਼ਰ ਸਨ ।

Related Articles

Back to top button