ਬ੍ਰਿਟਿਸ਼ ਵਿਕਟੋਰੀਆ ਸਕੂਲ ਗੋਇੰਦਵਾਲ ਸਾਹਿਬ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ

ਸ਼੍ਰੀ ਗੋਇੰਦਵਾਲ ਸਾਹਿਬ 28 ਨਵੰਬਰ ( ਬਿਉਰੋ )-ਇਲਾਕੇ ਦੀ ਸਿਰਮੌਰ ਵਿੱਦਿਅਕ ਸੰਸਥਾ ਬ੍ਰਿਟਿਸ਼ ਵਿਕਟੋਰੀਆ ਸਕੂਲ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸਮੂਹ ਸਟਾਫ਼ ਅਤੇ ਬੱਚਿਆਂ ਵਲੋਂ ਬੜੀ ਸ਼ਰਧਾ ਅਤੇ ਉਤਸਾਹ ਨਾਲ ਮਨਾਇਆ ਮਨਾਇਆ ਗਿਆ। ਇਸ ਸਮਾਗਮ ਦੀ ਸ਼ੁਰੂਆਤ ਬੱਚਿਆਂ ਨੇ ਸ਼ਬਦ ਗਾਇਨ ਨਾਲ ਕੀਤੀ। ਬੱਚਿਆਂ ਵੱਲੋਂ ਗੁਰੂ ਜੀ ਦੇ ਜੀਵਨ ਨਾਲ ਸੰਬੰਧਤ ਕਵਿਤਾ ਅਤੇ ਧਾਰਮਿਕ ਗੀਤ ਬੋਲੇ ਗਏ। ਇਸ ਮੌਕੇ ਧਾਰਮਿਕ ਵਿਸ਼ੇ ਦੇ ਅਧਿਆਪਕ ਸ.ਬਲਜਿੰਦਰ ਸਿੰਘ ਅਤੇ ਸ.ਪ੍ਰਭਜੋਤ ਸਿੰਘ ਵੱਲੋਂ ਗੁਰੂ ਜੀ ਦੇ ਜੀਵਨ ਅਤੇ ਸਿੱਖਿਆਵਾਂ ਤੇ ਚਾਨਣਾ ਪਾਇਆ ਗਿਆ। ਇਸ ਮੌਕੇ ਸੰਸਥਾ ਦੇ ਚੇਅਰਮੈਨ ਛਿੰਦਰਪਾਲ ਸਿੰਘ, ਪ੍ਰਧਾਨ ਅਰਸ਼ਦੀਪ ਸਿੰਘ, ਐੱਮ. ਡੀ ਸਾਹਿਲ ਪੱਬੀ, ਪ੍ਰਿੰਸੀਪਲ ਸ੍ਰੀਮਤੀ ਰਾਧਿਕਾ ਅਰੋੜਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਗੁਰੂ ਜੀ ਨੇ ਧੁਰਕੀ ਬਾਣੀ ਦਾ ਅਮੁੱਲ ਅਤੇ ਵੱਡਾ ਭੰਡਾਰ ਮਨੁੱਖਤਾ ਦੀ ਝੋਲੀ ਪਾਇਆ, ਜੋ ਸਾਨੂੰ ਜੀਵਨ-ਜਾਚ ਸਿਖਾਉਂਦਾ ਹੈ। ਉਹਨਾਂ ਕਿਹਾ ਕਿ ਸਾਨੂੰ ਗੁਰੂ ਸਾਹਿਬ ਵੱਲੋਂ ਦੱਸੀ ਗਈ ਜੀਵਨ-ਜਾਚ ਅਨੁਸਾਰ ਜੀਵਨ ਬਤੀਤ ਕਰਨ ਲਈ ਯਤਨਸ਼ੀਲ ਹੋਣਾ ਚਾਹੀਦਾ ਹੈ ਅਤੇ ਗੁਰੂ ਜੀ ਦੀਆਂ ਸਿੱਖਿਆਵਾਂ ਤੇ ਅਮਲ ਕਰਕੇ ਆਪਣਾ ਜੀਵਨ ਸਫ਼ਲ ਕਰਨਾ ਚਾਹੀਦਾ ਹੈ।