ਤਰਨ ਤਾਰਨ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋੰ ਕਰਵਾਏ ਧਾਰਮਿਕ ਮੁਕਾਬਲਿਆਂ ਚ ਬ੍ਰਿਟਿਸ਼ ਵਿਕਟੋਰੀਆ ਸਕੂਲ ਦੇ ਬੱਚਿਆਂ ਮਾਰੀਆਂ ਮੱਲਾਂ

ਸ਼੍ਰੀ ਗੋਇੰਦਵਾਲ ਸਾਹਿਬ 5 ਨਵੰਬਰ ( ਬਿਉਰੋ )ਅੱਜ ਦੀ ਪੀੜ੍ਹੀ ਨੂੰ ਗੁਰਬਾਣੀ ਅਤੇ ਸਿੱਖ ਇਤਿਹਾਸ ਨਾਲ ਜੋੜ ਰਹੀ ਵਿਸ਼ਵ ਪ੍ਰਸਿੱਧ ਸੰਸਥਾ ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਵਲੋਂ ਸਥਾਨਕ ਵਿੱਦਿਅਕ ਸੰਸਥਾ ਬ੍ਰਿਟਿਸ਼ ਵਿਕਟੋਰੀਆ ਸਕੂਲ ਵਿਖੇ ਧਾਰਮਿਕ ਪ੍ਰੀਖਿਆ ਕਰਵਾਈ ਗਈ । ਇਸ ਪ੍ਰੀਖਿਆ ਵਿੱਚ ਵੱਡੀ ਗਿਣਤੀ ਵਿੱਚ ਬੱਚਿਆਂ ਨੇ ਭਾਗ ਲਿਆ। ਇਹ ਪ੍ਰੀਖਿਆ ਹਰ ਸਾਲ ਗੁਰਬਾਣੀ, ਸਿੱਖ ਇਤਿਹਾਸ ਅਤੇ ਸਿੱਖ ਫ਼ਲਸਫੇ ਤੇ ਅਧਾਰਿਤ ਪਾਠਕ੍ਰਮ ਵਿਚੋਂ ਲਈ ਜਾਂਦੀ ਹੈ ਜਿਸ ਦਾ ਮੁੱਖ ਮਕਸਦ ਬੱਚਿਆਂ ਨੂੰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨਾਲ ਜੋੜਨਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਬਿ੍ਟਿਸ਼ ਵਿਕਟੋਰੀਆ ਸਕੂਲ ਦੇ ਚੇਅਰਮੈਨ ਛਿੰਦਰਪਾਲ ਸਿੰਘ, ਪ੍ਰਧਾਨ ਅਰਸ਼ਦੀਪ ਸਿੰਘ, ਐੱਮ. ਡੀ ਸਾਹਿਲ ਪੱਬੀ, ਪ੍ਰਿੰਸੀਪਲ ਰਾਧਿਕਾ ਅਰੋੜਾ ਨੇ ਦੱਸਿਆ ਕਿ ਬੱਚਿਆਂ ਦੇ ਸਰਵਪੱਖੀ ਵਿਕਾਸ ਨੂੰ ਮੁੱਖ ਰੱਖਦੇ ਹੋਏ ਸੰਸਥਾ ਵਲੋਂ ਨਿਰੰਤਰ ਯਤਨ ਕੀਤੇ ਜਾਂਦੇ ਹਨ। ਜਿਸ ਦੇ ਸਿੱਟੇ ਵਜੋਂ ਸੰਸਥਾ ਦੇ ਬੱਚੇ ਹਰ ਖੇਤਰ ਵਿੱਚ ਮੱਲਾਂ ਮਾਰ ਰਹੇ ਹਨ। ਉਹਨਾਂ ਦੱਸਿਆ ਕਿ ਸਾਡੀ ਸੰਸਥਾ ਦੇ ਬੱਚਿਆਂ ਨੇ ਇਸ ਸਾਲ ਜਿੱਥੇ ਖੇਡਾਂ ਵਿੱਚ ਵੱਡੀਆਂ ਮੱਲਾਂ ਮਾਰੀਆਂ ਹਨ ,ਉੱਥੇ ਧਾਰਮਿਕ ਖੇਤਰ ਵਿੱਚ ਉੱਚ ਸਥਾਨ ਪ੍ਰਾਪਤ ਕੀਤੇ ਹਨ। ਉਹਨਾਂ ਦੱਸਿਆ ਕਿ ਪਿਛਲੇ ਦਿਨੀ ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਬੱਚਿਆਂ ਦੇ ਕਵਿਤਾ ਉਚਾਰਨ ਅਤੇ ਸ਼ਬਦ ਕੀਰਤਨ ਮੁਕਾਬਲੇ ਕਰਵਾਏ ਗਏ। ਜਿਸ ਵਿੱਚ ਵੱਡੀ ਗਿਣਤੀ ਵਿੱਚ ਸਕੂਲੀ ਬੱਚਿਆਂ ਨੇ ਭਾਗ ਲਿਆ। ਇਸ ਮੁਕਾਬਲੇ ਵਿੱਚ ਬ੍ਰਿਟਿਸ਼ ਵਿਕਟੋਰੀਆ ਸਕੂਲ ਦੇ ਬੱਚਿਆਂ ਨੇ ਸੰਗੀਤ ਵਿਸ਼ੇ ਦੇ ਅਧਿਆਪਕ ਬਲਜਿੰਦਰ ਸਿੰਘ ਅਤੇ ਪ੍ਰਭਪ੍ਰੀਤ ਸਿੰਘ ਦੀ ਸੁਚੱਜੀ ਅਗਵਾਈ ਹੇਠ ਭਾਗ ਲਿਆ। ਇਸ ਮੁਕਾਬਲੇ ਵਿੱਚ ਸੰਸਥਾ ਦੀ ਨੌਵੀਂ ਜਮਾਤ ਦੀ ਵਿਦਿਆਰਥਣ ਮਹਿਕਪ੍ਰੀਤ ਕੌਰ ਨੇ ਕਵਿਤਾ ਉਚਾਰਨ ‘ਚ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ ਕੀਰਤਨ ਮੁਕਾਬਲੇ ਵਿੱਚ ਵਿਸ਼ੇਸ਼ ਇਨਾਮ ਪ੍ਰਾਪਤ ਕੀਤਾ।

Related Articles

Back to top button