ਤਰਨ ਤਾਰਨ

ਤਰਨ ਤਾਰਨ ਪੁਲਿਸ ਵਲੋੰ 03 ਕਿਲੋ 626 ਗ੍ਰਾਮ ਹੈਰੋਇਨ ਸਮੇਤ 01 ਨਸ਼ਾ ਤਸਕਰ ਨੂੰ ਕੀਤਾ ਕਾਬੂ

ਅਗਲੀ ਜਾਂਚ ਚ ਹੋਰ ਗ੍ਰਿਫਤਾਰੀਆਂ ਹੋਣ ਦੀ ਸੰਭਾਵਨਾ: ਐਸਐਸਪੀ ਤਰਨਤਾਰਨ ਅਸ਼ਵਨੀ ਕਪੂਰ

ਤਰਨ ਤਾਰਨ 07 ਨਵੰਬਰ ( ਬਿਉਰੋ ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਤਹਿਤ ਤਰਨ ਤਾਰਨ ਪੁਲਿਸ ਵਲੋੰ 03 ਕਿਲੋ 626 ਗ੍ਰਾਮ ਹੈਰੋਇਨ ਸਮੇਤ 01 ਨਸ਼ਾ ਤਸਕਰ ਨੂੰ ਕਾਬੂ ਕਰਨ ਚ ਸਫਲਤਾ ਹਾਂਸਲ ਕੀਤੀ ਹੈ ਇਸ ਸਬੰਧੀ ਪ੍ਰੈਸ ਨਾਲ ਗੱਲ ਕਰਦਿਆਂ ਐੱਸ.ਐੱਸ.ਪੀ ਤਰਨ ਤਾਰਨ ਅਸ਼ਵਨੀ ਕਪੂਰ ਨੇ ਦੱਸਿਆ ਕਿ ਥਾਣਾ ਵਲਟੋਹਾ ਦੀ ਪੁਲਿਸ ਵੱਲੋਂ ਨਾਕਾਬੰਦੀ ਦੌਰਾਨ ਹਰਪਾਲ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਹਾਊਸ ਨੰਬਰ ਈ-7/4051 ਬਾਬਾ ਦੀਪ ਸਿੰਘ ਕਲੋਨੀ ਛੇਹਰਾਟਾ, ਸ਼ੇਰ ਸ਼ਾਹ ਸੂਰੀ ਰੋਡ ਅੰਮ੍ਰਿਤਸਰ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿਚੋਂ 610 ਗ੍ਰਾਮ ਹੈਰੋਇੰਨ ਬ੍ਰਾਮਦ ਕਰਕੇ ਐਨ.ਡੀ.ਪੀ.ਐਸ ਐਕਟ ਤਹਿਤ ਥਾਣਾ ਵਲਟੋਹਾ ਵਿਖੇ ਕੇਸ ਦਰਜ ਕੀਤਾ,ਉਹਨਾਂ ਦੱਸਿਆ ਦੋਸ਼ੀ ਨੇ ਪੁੱਛ-ਗਿੱਛ ਦੌਰਾਨ ਦੱਸਿਆ ਕਿ ਉਸ ਨੇ ਪਾਕਿਸਤਾਨ ਤੋ ਡਰੋਨ ਰਾਹੀ ਮੰਗਵਾਈ ਹੈਰੋਇਨ ਖੇਮਕਰਨ ਇਲਾਕੇ ਵਿੱਚ ਛੁਪਾ ਕੇ ਰੱਖੀ ਹੈ,ਜਿਸ ਤੇ ਥਾਣਾ ਖੇਮਕਰਨ ਦੀ ਪੁਲਿਸ ਵਲੋਂ ਖੇਮਕਰਨ ਦੇ ਨੇੜਲੇ ਖੇਤਾਂ ਵਿੱਚੋਂ ਡਰੋਨ ਰਾਹੀ ਪਾਕਿਸਤਾਨ ਵੱਲੋ ਮੰਗਵਾਈ ਹੋਈ ਲੁਕਾ ਕੇ ਰੱਖੀ ਹੋਈ 03 ਕਿਲੋ 16 ਗ੍ਰਾਮ ਹੈਰੋਇੰਨ ਅਤੇ ਮਟੀਰੀਅਲ ਜਿਸਦਾ ਵਜਨ 432 ਗ੍ਰਾਮ ਹੈ ਬ੍ਰਾਮਦ ਕਰਕੇ ਮੁਕੱਦਮਾ ਨੰਬਰ 104 ਜੁਰਮ 21-ਸੀ/61/85 ਐਨ.ਡੀ.ਪੀ.ਐਸ ਐਕਟ 10,11,12, ਏਅਰ ਕਰਾਫਟ ਐਕਟ ਥਾਣਾ ਖੇਮਕਰਨ ਵਿਖੇ ਦਰਜ ਕੀਤਾ ਗਿਆ,ਐੱਸ ਐੱਸ ਪੀ ਤਰਨ ਤਾਰਨ ਅਸ਼ਵਨੀ ਕਪੂਰ ਨੇ ਅੱਗੇ ਦੱਸਿਆ ਕਿ ਇਸ ਮਾਡਿਊਲ ਵਿੱਚ ਸ਼ਾਮਿਲ ਹੋਰ ਲੋਕਾਂ ਦਾ ਪਤਾ ਲਗਾਉਣ ਲਈ ਪੁਲਿਸ ਵਲੋੰ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫਤਾਰੀਆਂ ਹੋਣ ਦੀ ਆਸ ਹੈ।

Related Articles

Back to top button