ਤਰਨ ਤਾਰਨ

ਯਾਦਗਾਰੀ ਹੋ ਨਿਬੜਿਆ ਬ੍ਰਿਟਿਸ਼ ਵਿਕਟੋਰੀਆ ਸਕੂਲ ਗੋਇੰਦਵਾਲ ਸਾਹਿਬ ਦਾ ਸਾਲਾਨਾ ਇਨਾਮ ਵੰਡ ਸਮਾਰੋਹ

ਸ਼੍ਰੀ ਗੋਇੰਦਵਾਲ ਸਾਹਿਬ 19 ਨਵੰਬਰ ( ਬਿਉਰੋ ) ਇਲਾਕੇ ਦੀ ਸਿਰਮੌਰ ਵਿੱਦਿਅਕ ਸੰਸਥਾ ਬ੍ਰਿਟਿਸ਼ ਵਿਕਟੋਰੀਆ ਸਕੂਲ ਸ੍ਰੀ ਗੋਇੰਦਵਾਲ ਸਾਹਿਬ ਵਿਖੇ  ਸਾਲਾਨਾ ਇਨਾਮ ਵੰਡ ਸਮਾਰੋਹ ਦਾ ਆਯੋਜਨ ਕੀਤਾ ਗਿਆ। ਸਮਾਰੋਹ ਦੀ ਸ਼ੁਰੂਆਤ ਸਮਾਰੋਹ ਦੇ ਮੁੱਖ ਮਹਿਮਾਨ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਸ. ਛਿੰਦਰਪਾਲ ਸਿੰਘ, ਪ੍ਰਧਾਨ ਸ.ਅਰਸ਼ਦੀਪ ਸਿੰਘ, ਐੱਮ. ਡੀ ਸਾਹਿਲ ਪੱਬੀ ਨੇ ਸ਼ਮਾ ਰੋਸ਼ਨ ਕਰਕੇ ਕੀਤੀ। ਉਪਰੰਤ ਬੱਚਿਆਂ ਵੱਲੋਂ ਇਲਾਹੀ ਬਾਣੀ ਦਾ ਰਸ ਭਿੰਨਾ ਕੀਰਤਨ ਕੀਤਾ ਗਿਆ। ਸਕੂਲ ਦੇ ਵਿਦਿਆਰਥੀਆਂ ਨੇ ਰੰਗਾਰੰਗ ਪ੍ਰੋਗਰਾਮ ਰਾਹੀਂ ਗੀਤ,ਕਵਿਤਾ,ਜੁੁਗਨੀ,ਗਰਬਾ ਨਾਚ,ਕਲਾਸੀਕਲ ਨ੍ਰਿਤ,ਭੰੰਡ,ਕੋਰੀਓਗ੍ਰਾਫੀ,ਗਿੱਧਾ,ਭੰੰਗੜਾ ਆਦਿ ਦੀਆਂ ਪੇਸ਼ਕਾਰੀਆਂ ਰਾਹੀਂ ਦਰਸ਼ਕਾਂ ਦਾ ਭਰਪੂਰ ਮਨੋਰੰਜਨ ਕੀਤਾ। ਬੱਚਿਆਂ ਵਲੋਂ ਖੇਡੇ ਗਏ ਨਾਟਕ ‘ ਜਾਗੋ ਕੁੜੀਓ ਜਾਗੋ ‘ ‘ਚ ਭਰੂਣ ਹੱਤਿਆ’ , ਔਰਤਾਂ ਤੇ ਹੁੰਦੇ ਅਤਿਆਚਾਰ ਦੇ ਵਿਸ਼ੇ ਤੇ ਚੋਟ ਕਰਦਿਆਂ ਔਰਤਾਂ ਨੂੰ ਜਾਗਣ ਦਾ ਹੋਕਾ ਦਿੱਤਾ ਅਤੇ ਸਮਾਜ ਚ ਪਾਈਆਂ ਜਾ ਰਹੀਆਂ ਬੁਰਾਈਆਂ ਪ੍ਰਤੀ ਲੋਕਾਂ ਨੂੰ ਜਾਗਰੂਕ ਕੀਤਾ। ਸਮਾਰੋੋਹ ਦੇ ਅਖੀਰ ਸੰਸਥਾ ਦੇ ਚੇਅਰਮੈਨ ਸ.ਛਿੰਦਰਪਾਲ ਸਿੰਘ, ਪ੍ਰਧਾਨ ਸ.ਅਰਸ਼ਦੀਪ ਸਿੰਘ, ਐੱਮ. ਡੀ ਸਾਹਿਲ ਪੱਬੀ ਨੇ ਬੱਚਿਆਂ ਨੂੰ ਪੂਰੀ ਤਨਦੇਹੀ ਨਾਲ ਜਿੱਥੇ ਪੜ੍ਹਾਈ ਦੇ ਖੇਤਰ ਵਿਚ ਅੱਗੇ ਆਉਣ ਲਈ ਕਿਹਾ ਉੱਥੇ ਖੇਡਾਂ ਦੇ ਖੇਤਰ ਵਿੱਚ ਵੀ ਆਪਣੀ ਬਣਦੀ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ।  ਪ੍ਰਿੰਸੀਪਲ ਮੈਡਮ ਰਾਧਿਕਾ ਅਰੋੜਾ ਨੇ ਸਕੂਲ ਦੀ ਸਾਲਾਨਾ ਰਿਪੋਰਟ ਪੜ੍ਹੀ ਅਤੇ ਸਕੂਲ ਦੀਆਂ ਪ੍ਰਾਪਤੀਆਂ ਤੇ ਚਾਨਣਾ ਪਾਇਆ।ਉਹਨਾਂ ਕਿਹਾ ਕਿ ਸਖ਼ਤ ਮਿਹਨਤ ਨਾਲ ਹੀ ਮਿਥੀ ਹੋਈ ਮੰਜ਼ਲ ਦੀ ਪ੍ਰਾਪਤੀ ਕੀਤੀ ਜਾ ਸਕਦੀ ਹੈ ਅਤੇ ਅਖੀਰ ਸਨੇਹ ਭਰੇ ਸ਼ਬਦਾਂ ਨਾਲ ਸਭ ਦਾ ਧੰਨਵਾਦ ਕੀਤਾ। ਮੰੰਚ ਸੰਚਾਲਨ ਦੀ ਜਿੰਮੇਵਾਰੀ ਅਧਿਆਪਕ ਗੁਰਜਿੰਦਰ ਰੰਧਾਵਾ , ਸੁਖਮੀਨ ਕੌਰ ਅਤੇ ਨਵਦੀਪ ਕੌਰ ਵਲੋਂ  ਬਾਖੂੂਬ ਨਿਭਾਈ ਗਈ।
ਪ੍ਰੋਗਰਾਮ ਦੇ ਅੰਤ ਵਿੱਚ ਸੈਸ਼ਨ 2022-23 ਵਿੱਚ ਆਪਣੀ ਸ਼੍ਰੇਣੀ ਅਤੇ ਸਕੂਲ ਗਤੀਵਿਧੀਆਂ ਵਿੱਚੋਂ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਅਤੇ ਖੇਡ ਮੁਕਾਬਲਿਆਂ ਵਿੱਚ ਜੋਨ, ਜਿਲ੍ਹਾ,ਸਟੇਟ ਪੱਧਰ ਤੱਕ ਦੇ ਮੁਕਾਬਿਲਆਂ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਵਿਸ਼ੇੇਸ਼ ਇਨਾਮ ਦੇ ਕੇ ਉਨਾਂ ਦੀ ਹੌਂਸਲਾ ਅਫਜਾਈ ਕੀਤੀ ਗਈ| ਇਸ ਮੌਕੇ ਹੋਰਨਾ ਤੋਂ ਇਲਾਵਾ ਮੈਨੇਜਮੈਂਟ ਕਮੇਟੀ ਮੈਂਬਰ ਅਰਵਿੰਦ ਧੀਰ,ਬੀ.ਕੇ ਟੰਡਨ,ਪਰਮਵੀਰ ਅਨੰਦ,ਦੀਪਕ ਅਰੋੜਾ,
ਸਕੂਲ ਅਧਿਆਪਕ ਅਤੇ ਬੱਚੇ ਹਾਜ਼ਰ ਸਨ।

Related Articles

Back to top button