ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ, ਗੋਇੰਦਵਾਲ ਸਾਹਿਬ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਅਤੇ ਉੱਚ ਪੱਧਰੀ ਸਿੱਖਿਆ ਦੇਣ ਵਾਲਾ ਇਲਾਕੇ ਦਾ ਸਰਵੋਤਮ ਸਕੂਲ – ਡਾ. ਮਨੋਜ ਕੁਮਾਰ, ਵਾਇਸ ਚਾਂਸਲਰ, ਡੀ.ਏ.ਵੀ. ਯੂਨੀਵਰਸਿਟੀ, ਜਲੰਧਰ

ਸ਼੍ਰੀ ਗੋਇੰਦਵਾਲ ਸਾਹਿਬ 29 ਨਵੰਬਰ ( ਬਿਉਰੋ ) ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਗੋਇੰਦਵਾਲ ਸਾਹਿਬ ਦੇ ਵਿਦਿਆਰਥੀਆਂ ਲਈ ਸਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ। ਇਸ ਮੌਕੇ ’ਤੇ ਡਾ. ਮਨੋਜ ਕੁਮਾਰ, ਵਾਇਸ ਚਾਂਸਲਰ, ਡੀ.ਏ.ਵੀ. ਯੂਨੀਵਰਸਿਟੀ, ਜਲੰਧਰ ਅਤੇ ਡਾ. ਮਨੂ ਸੂਦ, ਡਾਇਰੈਕਟਰ ਸਪੋਰਟਸ, ਡੀ.ਏ.ਵੀ. ਕਾਲਜ, ਜਲੰਧਰ ਮੁੱਖ ਮਹਿਮਾਨ ਵਜੋਂ ਉਚੇਤੇ ਤੌਰ ’ਤੇ ਪਹੁੰਚੇ। ਇਸ ਮੌਕੇ ਵਿਦਿਆਰਥੀਆਂ ਨੇ ‘ਰੀਵਿਜ਼ਟ’ ਵਿਸ਼ੇ ਅਧੀਨ ਰੰਗਾ-ਰੰਗ ਪ੍ਰੋਗਰਾਮ ਪੇਸ਼ ਕੀਤਾ। ਜਿਸ ਵਿੱਚ ਵਿਸਰਦੇ ਜਾ ਰਹੇ ਪੰਜਾਬੀ ਸੱਭਿਆਚਾਰ ਦੀ ਝਲਕ ਨੂੰ ਬੜੇ ਸੁਚੱਜੇ ਢੰਗ ਨਾਲ ਪੇਸ਼ ਕਰਦਿਆਂ ਵਿਦਿਆਰਥੀਆਂ ਨੂੰ ਦੁਬਾਰਾ ਤੋਂ ਆਪਣੇ ਵਿਰਸੇ ਨਾਲ ਜੁੜਨ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ’ਤੇ ਪਿਛਲੇ ਇੱਕ ਸਾਲ ਤੋਂ ਅਵੱਲ ਪੁਜ਼ੀਸ਼ਨਾਂ ’ਤੇ ਰਹੇ ਵਿਦਿਆਰਥੀਆਂ ਨੂੰ ਮੁੱਖ ਮਹਿਮਾਨ ਸਾਹਿਬ, ਮੈਨੇਜਮੈਂਟ ਕਮੇਟੀ ਦੇ ਮੈਂਬਰ ਸਾਹਿਬਾਨ ਅਤੇ ਆਏ ਹੋਏ ਪ੍ਰਿੰਸੀਪਲ ਸਾਹਿਬਾਨ ਵੱਲੋਂ ਟਰਾਫੀਆਂ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਪੂਰੇ ਪ੍ਰੋਗਰਾਮ ਵਿੱਚ ਵਿਦਿਆਰਥੀਆਂ ਦੇ ਮਾਪਿਆਂ ਦੇ ਚਿਹਰਿਆਂ ’ਤੇ ਖੁਸ਼ੀ ਦੀ ਝਲਕ ਦਿਖਾਈ ਦੇ ਰਹੀ ਸੀ। ਪ੍ਰੋਗਰਾਮ ਵਿੱਚ ਬੋਲਦਿਆਂ ਮੁੱਖ ਮਹਿਮਾਨ ਡਾ. ਮਨੋਜ ਕੁਮਾਰ ਜੀ ਨੇ ਇਸ ਸਕੂਲ ਦੇ ਵਿਦਿਆਰਥੀਆਂ ਦਾ ਸੀ.ਬੀ.ਐੱਸ.ਈ. ਬੋਰਡ ਦੀ ਪ੍ਰੀਖਿਆ ਵਿੱਚ ਲਗਾਤਾਰ ਛੇਵੀਂ ਵਾਰ ਜ਼ਿਲ੍ਹਾ ਪੱਧਰ ’ਤੇ ਅਵੱਲ ਰਹਿਣ ਲਈ ਮੈਨੇਜਮੈਂਟ ਕਮੇਟੀ ਅਤੇ ਪ੍ਰਿੰਸੀਪਲ ਸ੍ਰੀਮਤੀ ਮਨੀਸ਼ਾ ਸੂਦ ਦੀ ਤਰੀਫ ਕਰਦਿਆਂ, ਵਿਦਿਆਰਥੀਆਂ ਦੀ ਸਫ਼ਲਤਾ ਦਾ ਸਿਹਰਾ ਅਧਿਆਪਕਾਂ ਦੀ ਯੋਗ ਅਗਵਾਈ ਅਤੇ ਵਿਦਿਆਰਥੀਆਂ ਦੀ ਮਿਹਨਤ ਸਿਰ ਬੰਨਿਆ ਅਤੇ ਉਹਨਾਂ ਇਹ ਵੀ ਕਿਹਾ ਕਿ ਸਕੂਲ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਤੇ ਓੁੱਚ ਪੱਧਰੀ ਸਿੱਖਿਆ ਦੇਣ ਵਿੱਚ ਵਡਮੁੱਲਾ ਯੋਗਦਾਨ ਪਾ ਰਿਹਾ ਹੈ। ਉਹਨਾਂ ਨੇ ਸਕੂਲ ਦੇ ਵਿੱਦਿਅਕ ਢਾਂਚੇ ਤੋਂ ਖੁਸ਼ ਹੋ ਕਿ ਅਖੀਰ ਵਿੱਚ ਬੋਲਦਿਆਂ ਇਹ ਵੀ ਕਿਹਾ ਕਿ ਜੇਕਰ ਕੋਈ ਸਕੂਲ ਦਾ ਵਿਦਿਆਰਥੀ ਬਾਰ੍ਹਵੀਂ ਪਾਸ ਕਰਨ ਤੋਂ ਬਾਅਦ ਉੱਚ ਪੱਧਰੀ ਸਿੱਖਿਆ ਲਈ ਡੀ.ਏ.ਵੀ. ਯੂਨੀਵਰਸਿਟੀ ਵਿੱਚ ਦਾਖਲਾ ਲੈਣਾ ਚਾਹੁੰਦਾ ਹੈ ਤਾਂ ਉਸਨੂੰ ਵੱਧ ਤੋਂ ਵੱਧ ਸਕਾਲਰਸ਼ਿਪ ਦਿੱਤੀ ਜਾਵੇਗੀ। ਇਸ ਮੌਕੇ ’ਤੇ ਪ੍ਰਿੰਸੀਪਲ ਸ੍ਰੀਮਤੀ ਮਨੀਸ਼ਾ ਸੂਦ ਜੀ ਵੱਲੋਂ ਸਾਲਾਨਾ ਰਿਪੋਰਟ ਪੇਸ਼ ਕੀਤੀ ਗਈ,ਪ੍ਰੋਗਰਾਮ ਦੇ ਅੰਤ ਵਿੱਚ ਸੰਸਥਾ ਦੇ ਡਾਇਰੈਕਟਰ ਸ. ਜਤਿੰਦਰਪਾਲ ਸਿੰਘ ਰੰਧਾਵਾ ਜੀ ਅਤੇ ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਮਨੀਸ਼ਾ ਸੂਦ ਜੀ ਨੇ ਆਏ ਹੋਏ ਸਰੋਤਿਆਂ ਅਤੇ ਮੁੱਖ ਮਹਿਮਾਨ ਸਾਹਿਬ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਕਿਹਾ ਕਿ ਸਕੂਲ ਹਮੇਸ਼ਾ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਅਤੇ ਉਨ੍ਹਾਂ ਨੂੰ ਓੁੱਚ ਪੱਧਰੀ ਸਿਖਿਆ ਦੇਣ ਲਈ ਵਚਨਬੱਧ ਰਹੇਗਾ।