ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਗੋਇੰਦਵਾਲ ਸਾਹਿਬ ਦੇ ਵਿਦਿਆਰਥੀ ਰਾਜ ਪੱਧਰੀ ਸਾਇੰਸ ਮੁਕਾਬਲੇ ਵਿੱਚ ਜੇਤੂ

ਸ਼੍ਰੀ ਗੋਇੰਦਵਾਲ ਸਾਹਿਬ 04 ਦਸੰਬਰ ( ਬਿਉਰੋ )ਪਿਛਲੇ ਦਿਨੀਂ ਡੀ.ਏ.ਵੀ. ਕਾਲਜ, ਜਲੰਧਰ ਵਿਖੇ ਰਾਜ ਪੱਧਰੀ ਅੰਤਰ-ਸਕੂਲ ਟੈਲੇਂਟ ਕਨਕਲੇਵ 2023 ਅਧੀਨ ਵਿਗਿਆਨ ਨਾਲ ਸੰਬੰਧਤ ਕਈ ਮੁਕਾਬਲੇ ਕਰਵਾਏ ਗਏ। ਜਿੰਨ੍ਹਾਂ ਦਾ ਮਕਸਦ ਵਿਦਿਆਰਥੀਆਂ ਦੀ ਤਰਕ ਸ਼ਕਤੀ ਵਿੱਚ ਵਾਧਾ ਕਰਨਾ ਸੀ। ਇਸ ਰਾਜ ਪੱਧਰੀ ਮੁਕਾਬਲੇ ਵਿੱਚ ਪੂਰੇ ਪੰਜਾਬ ਦੇ ਕਈ ਸਕੂਲਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਮੁਕਾਬਲੇ ਕਠਿਨ ਹੋਣ ਦੇ ਬਾਵਜੂਦ ਵੀ ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ, ਗੋਇੰਦਵਾਲ ਸਾਹਿਬ ਦੇ ਵਿਦਿਆਰਥੀ ਹਰਮਨਪ੍ਰੀਤ ਕੌਰ ਸਪੁੱਤਰੀ ਸ. ਸੰਜੀਵ ਸਿੰਘ ਅਤੇ ਅਰਸ਼ਦੀਪ ਸਿੰਘ ਸਪੁੱਤਰ ਸ. ਬਲਵਿੰਦਰ ਸਿੰਘ ਨੇ ਪੋਸਟਰ ਬਣਾਉਣ ਵਿੱਚ ਅਤੇ ਅਲੀਸ਼ਾ ਸਪੁੱਤਰੀ ਸ੍ਰੀ ਜਤਿੰਦਰ ਕੁਮਾਰ ਨੇ ਸਾਇੰਸ ਪ੍ਰਸ਼ਨੋਤਰੀ ਮੁਕਾਬਲੇ ਵਿੱਚ ਦੂਸਰਾ ਸਥਾਨ ਪ੍ਰਾਪਤ ਕਰਕੇ ਪੂਰੇ ਰਾਜ ਵਿੱਚ ਆਪਣੇ ਸਕੂਲ ਤੇ ਮਾਪਿਆਂ ਦਾ ਨਾਂ ਰੋਸ਼ਨ ਕੀਤਾ। ਇਸ ਮੌਕੇ ’ਤੇ ਆਪਣੀ ਖੁਸ਼ੀ ਜਾਹਰ ਕਰਦਿਆਂ ਸੰਸਥਾ ਦੇ ਡਾਇਰੈਕਟਰ ਸ. ਜਤਿੰਦਰਪਾਲ ਸਿੰਘ ਰੰਧਾਵਾ ਜੀ ਅਤੇ ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਮਨੀਸ਼ਾ ਸੂਦ ਜੀ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਹਮੇਸ਼ਾ ਮਿਹਨਤ ਸਦਕਾ ਅੱਗੇ ਵੱਧਣ ਲਈ ਪ੍ਰੇਰਿਤ ਕੀਤਾ।