ਤਰਨ ਤਾਰਨ

ਸਤਨਾਮ ਸਿੰਘ ਸੱਤਾ ਦੀ ਮਾਤਾ ਦੇ ਦੇਹਾਂਤ ਤੇ ਬ੍ਰਹਮਪੁਰਾ ਅਤੇ ਜਹਾਂਗੀਰ ਵਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ

ਤਰਨ ਤਾਰਨ 10 ਜਨਵਰੀ ( ਬਿਉਰੋ ) ਪੰਜਾਬ ਸਰਕਾਰ ਦੇ ਸਾਬਕਾ ਕੈਬਨਿਟ ਮੰਤਰੀ ਸਵ ਰਣਜੀਤ ਸਿੰਘ ਬ੍ਰਹਮਪੁਰਾ ਜੀ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰਨ ਵਾਲੇ ਅਤੇ ਹਲਕਾ ਖਡੂਰ ਸਾਹਿਬ ਦੇ ਸਾਬਕਾ ਵਿਧਾਇਕ ਅਤੇ ਹਲਕਾ ਇੰਚਾਰਜ ਰਵਿੰਦਰ ਸਿੰਘ ਬ੍ਰਹਮਪੁਰਾ ਦੇ ਬੁਹਤ ਹੀ ਨਜ਼ਦੀਕੀ ਸਾਥੀ ਸ੍ਰ ਸਤਨਾਮ ਸਿੰਘ ਸੱਤਾ ਬਲਾਕ ਸੰਮਤੀ ਮੈਂਬਰ ਚੋਹਲਾ ਸਾਹਿਬ ਦੇ ਸਤਿਕਾਰਯੋਗ ਮਾਤਾ ਸਵਿੰਦਰ ਕੌਰ ਜੀ ਪਰਮਾਤਮਾ ਵੱਲੋਂ ਬਖਸ਼ੀ ਹੋਈ ਸਵਾਸਾਂ ਦੀ ਪੂੰਜੀ ਨੂੰ ਪੂਰਾ ਕਰਦਿਆਂ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਸਨ। ਅੱਜ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਦਲਬੀਰ ਸਿੰਘ ਜਹਾਂਗੀਰ ਉਹਨਾਂ ਦੇ ਗ੍ਰਹਿ ਪਿੰਡ ਚੋਹਲਾ ਸਾਹਿਬ ਵਿਖੇ ਪਹੁੰਚ ਕੇ ਉਨ੍ਹਾਂ ਦੇ ਸਪੁੱਤਰ ਸਤਨਾਮ ਸਿੰਘ ਸੱਤਾ ਬਲਾਕ ਸੰਮਤੀ ਮੈਂਬਰ ਚੋਹਲਾ ਸਾਹਿਬ, ਸ੍ਰ ਅਮਰੀਕ ਸਿੰਘ ਸਾਬਕਾ ਸਰਪੰਚ ਚੋਹਲਾ ਸਾਹਿਬ, ਸ੍ਰ ਬਲਵਿੰਦਰ ਸਿੰਘ ਅਤੇ ਪਰਿਵਾਰ ਦੇ ਬਾਕੀ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ। ਇਸ ਮੌਕੇ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਦਲਬੀਰ ਸਿੰਘ ਜਹਾਂਗੀਰ ਨੇ ਕਿਹਾ ਕਿ ਸਤਨਾਮ ਸਿੰਘ ਸੱਤਾ ਅਤੇ ਅਮਰੀਕ ਸਿੰਘ ਜੀ ਦੇ ਨਾਲ ਕਈ ਵਾਰ ਉਹਨਾਂ ਦੀ ਮਾਤਾ ਸਵਿੰਦਰ ਕੌਰ ਜੀ ਨੂੰ ਮਿਲ਼ਣ ਦਾ ਸੁਭਾਗ ਪ੍ਰਾਪਤ ਹੋਇਆ ਸੀ, ਉਹਨਾਂ ਦੇ ਸਵਰਗਵਾਸ ਹੋਣ ਦੀ ਖ਼ਬਰ ਸੁਣ ਕੇ ਮਨ ਬਹੁਤ ਦੁੱਖੀ ਹੋਇਆ। ਸਵਿੰਦਰ ਕੌਰ ਜੀ ਦੇ ਦੇਹਾਂਤ ਨਾਲ ਸਤਨਾਮ ਸਿੰਘ ਸੱਤਾ ਦੇ ਪਰਿਵਾਰ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਇਸ ਮੌਕੇ ਪਰਮਾਤਮਾ ਦੇ ਚਰਨਾਂ ਵਿੱਚ ਅਰਦਾਸ ਕਰਦੇ ਹਾਂ ਕਿ ਕੀ ਗੁਰੂ ਸਾਹਿਬ ੳਹਨਾ ਨੂੰ ਹਮੇਸ਼ਾ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ ਅਤੇ ਪਿੱਛੇ ਪਰਿਵਾਰ ਨੂੰ ਰੱਬ ਦਾ ਭਾਣਾ ਮੰਨਣ ਦਾ ਬਲ ਬਖਸ਼ਣ। ਇਸ ਮੌਕੇ ਬਲਕਾਰ ਸਿੰਘ ਸਰਪੰਚ, ਗੁਰਬਚਨ ਸਿੰਘ ਸਰਪੰਚ, ਗੁਰਦੇਵ ਸਿੰਘ ਸ਼ਬਦੀ, ਨੰਬਰਦਾਰ ਨਿਰਵੈਲ ਸਿੰਘ ਅਕਾਲੀ ਵਰਕਰ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।

Related Articles

Back to top button