ਪੰਜਾਬ

ਸੜਕਾਂ ਤੇ ਹੁਲੜਬਾਜ਼ੀ ਅਤੇ ਸਟੰਟ ਕਰਨ ਵਾਲਿਆਂ ਦੀ ਹੁਣ ਖੈਰ ਨਹੀ,ਡੀ.ਜੀ.ਪੀ ਗੌਰਵ ਯਾਦਵ ਨੇ ਦਿੱਤੇ ਕਾਰਵਾਈ ਦੇ ਹੁਕਮ

ਪੰਜਾਬ ਪੁਲਿਸ ਨੇ ਸੂਬੇ ਦੀਆਂ ਸੜਕਾਂ ਹੁਲੜਬਾਜ਼ੀ ‘ਤੇ ਸਟੰਟ ਕਰਨ ਵਾਲਿਆਂ ਖ਼ਿਲਾਫ਼ ਸ਼ਿਕੰਜਾ ਕੱਸ ਦਿੱਤਾ ਹੈ ਅਤੇ ਇਸ ਸਬੰਧੀ ਸੂਬੇ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਸਟੰਟ ਕਰਨ ਵਾਲਿਆਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ।ਡੀ.ਜੀ.ਪੀ ਇਸ ਮੌਕੇ ਸਾਰੇ ਪੁਲਿਸ ਕਮਿਸ਼ਨਰਾਂ ਅਤੇ ਐਸ.ਐਸ.ਪੀ. ਨੂੰ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਸੜਕਾਂ ਹੁਲੜਬਾਜ਼ੀ ਕਰਨ ਦਾ ਅਖਾੜਾ ਨਹੀਂ ਹਨ।ਉਨ੍ਹਾਂ ਹਦਾਇਤਾਂ ਚ ਕਿਹਾ ਕਿ ਲੋਕ ਜ਼ਿੰਮੇਵਾਰ ਨਾਗਰਿਕ ਬਣ ਕੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਅਤੇ ਪੰਜਾਬ ਪੁਲਿਸ ਸੂਬੇ ਦੇ ਸਾਰੇ ਸ਼ਹਿਰਾਂ ਵਿੱਚ ਟ੍ਰੈਫਿਕ ਨਿਯਮਾਂ ਨੂੰ ਲਾਗੂ ਕਰੇਗੀ। ਉਨ੍ਹਾਂ ਕਿਹਾ ਕਿ ਸੜਕਾਂ ‘ਤੇ ਸਟੰਟ ਕਰਨ ਨਾਲ ਸੜਕ ਹਾਦਸਿਆਂ ਦੀ ਗਿਣਤੀ ਵੱਧ ਜਾਂਦੀ ਹੈ ਅਤੇ ਇਸ ਕਾਰਨ ਸਟੰਟ ਕਰਨ ਵਾਲੇ ਨਾ ਸਿਰਫ਼ ਆਪਣੀ ਜਾਨ ਨੂੰ ਖਤਰੇ ‘ਚ ਪਾਉਂਦੇ ਹਨ ਸਗੋਂ ਸੜਕ ‘ਤੇ ਸਫ਼ਰ ਕਰਨ ਵਾਲੇ ਹੋਰ ਲੋਕਾਂ ਦੀ ਜਾਨ ਵੀ ਖਤਰੇ ‘ਚ ਪਾ ਦਿੰਦੇ ਹਨ।ਸੜਕ ਸੁਰੱਖਿਆ ਮਹੀਨੇ ਨੂੰ ਮੁੱਖ ਰੱਖਦਿਆਂ ਡੀ.ਜੀ.ਪੀ. ਗੌਰਵ ਯਾਦਵ ਨੇ ਟ੍ਰੈਫਿਕ ਨਿਯਮਾਂ ਨੂੰ ਲੈ ਕੇ ਸਖਤੀ ਕਰਨ ਦਾ ਸੰਕੇਤ ਦਿੰਦਿਆਂ ਕਿਹਾ ਕਿ ਪੰਜਾਬ ਪੁਲਿਸ ਸਾਰੇ ਲੋਕਾਂ ਲਈ ਸੁਰੱਖਿਅਤ ਯਾਤਰਾ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰੇਗੀ। ਇਸੇ ਤਰ੍ਹਾਂ ਡੀ.ਜੀ.ਪੀ ਦਫ਼ਤਰ ਨੇ ਸਾਰੇ ਪੁਲਿਸ ਅਧਿਕਾਰੀਆਂ ਨੂੰ ਆਪੋ-ਆਪਣੇ ਅਧਿਕਾਰ ਖੇਤਰਾਂ ਵਿੱਚ ਉੱਚੀ ਆਵਾਜ਼ ਵਿੱਚ ਹਾਰਨਾਂ ਦੀ ਵਰਤੋਂ ਬੰਦ ਕਰਨ ਦੇ ਨਿਰਦੇਸ਼ ਦਿੱਤੇ ਹਨ।ਉਨ੍ਹਾਂ ਕਿਹਾ ਕਿ ਇੱਕ ਪਾਸੇ ਤਾਂ ਪੰਜਾਬ ਪੁਲਿਸ ਨੇ ਅਪਰਾਧਾਂ ਅਤੇ ਗੈਂਗਸਟਰਾਂ ‘ਤੇ ਪੂਰੀ ਤਰ੍ਹਾਂ ਕਾਬੂ ਪਾਉਣਾ ਹੈ, ਦੂਜੇ ਪਾਸੇ ਟ੍ਰੈਫਿਕ ਨਿਯਮਾਂ ਨੂੰ ਵੀ ਲਾਗੂ ਕਰਨਾ ਹੈ। ਉਨ੍ਹਾਂ ਕਿਹਾ ਕਿ ਹਰੇਕ ਵਿਅਕਤੀ ਦੀ ਜਾਨ ਕੀਮਤੀ ਹੈ ਅਤੇ ਕੋਈ ਵੀ ਨੌਜਵਾਨ ਮੋਟਰਸਾਈਕਲ ‘ਤੇ ਸਟੰਟ ਕਰਦੇ ਹੋਏ ਆਪਣੀ ਅਤੇ ਹੋਰ ਲੋਕਾਂ ਦੀ ਜਾਨ ਨੂੰ ਖਤਰੇ ‘ਚ ਨਾ ਪਾਉਣ। ਦੂਜੇ ਪਾਸੇ ਡੀ.ਜੀ.ਪੀ ਮੁੱਖ ਮੰਤਰੀ ਦੇ ਨਿਰਦੇਸ਼ਾਂ ‘ਤੇ ਸਾਰੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀਆਂ ਨੇ ਕਮਿਊਨਿਟੀ ਪੁਲਿਸਿੰਗ ਨੂੰ ਲਾਗੂ ਕਰਨ ਲਈ ਕਦਮ ਚੁੱਕਣੇ ਸ਼ੁਰੂ ਕਰ ਦਿੱਤੇ ਹਨ। ਇਸ ਸਬੰਧੀ ਪੁਲਿਸ ਅਧਿਕਾਰੀ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਤੋਂ ਮਦਦ ਲੈ ਰਹੇ ਹਨ।

Related Articles

Back to top button