ਵਿਧਾਇਕ ਮਨਜਿੰਦਰ ਲਾਲਪੁਰਾ ਦੇ ਯੂਥ ਵਿੰਗ ਦੇ ਪੰਜਾਬ ਪ੍ਰਧਾਨ ਬਣਨ ਨਾਲ ਨੌਜਵਾਨਾਂ ਭਾਰੀ ਉਤਸ਼ਾਹ :ਗੌਰਵ ਰਾਮਪਾਲ

ਤਰਨ ਤਾਰਨ 30 ਜਨਵਰੀ ( ਰਣਜੀਤ ਸਿੰਘ ਦਿਉਲ ) ਆਮ ਆਦਮੀ ਪਾਰਟੀ ਹਾਈਕਮਾਡ ਵਲੋਂ ਹਲਕਾ ਖਡੂਰ ਸਾਹਿਬ ਦੇ ਨੌਜਵਾਨ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੂੰ ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦੇ ਸੂਬਾ ਪ੍ਰਧਾਨ ਨਿਯੁਕਤ ਕਰਨ ਨਾਲ ਸੂਬੇ ਦੇ ਨੌਜਵਾਨਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ,ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਦੇ ਨਿੱਜੀ ਸਲਾਹਕਾਰ ਗੌਰਵ ਰਾਮਪਾਲ ਨੇ ਪ੍ਰੈਸ ਨਾਲ ਗੱਲਬਾਤ ਦੌਰਾਨ ਕੀਤਾ,ਉਹਨਾਂ ਕਿਹਾ ਕਿ ਵਿਧਾਇਕ ਲਾਲਪੁਰਾ ਜਿੱਥੇ ਇਮਾਨਦਾਰ ਵਿਧਾਇਕ ਵਜੋਂ ਜਾਣੇ ਜਾਂਦੇ ਹਨ, ਉੁੱਥੇ ਪਾਰਟੀ ਦੇ ਵਰਕਰਾਂ ਨੂੰ ਪੂਰਾ ਮਾਣ ਸਨਮਾਨ ਦਿੰਦੇ ਹਨ, ਜਿਸ ਨੂੰ ਦੇਖਦਿਆਂ ਹੋਇਆਂ ਪਾਰਟੀ ਵਲੋਂ ਉਨ੍ਹਾਂ ਨੂੰ ਇਹ ਜਿੰਮੇਵਾਰੀ ਸੌਂਪੀ ਗਈ ਹੈ। । ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਵਲੋਂ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੂੰ ਪਾਰਟੀ ਦੇ ਯੂਥ ਵਿੰਗ ਦਾ ਸੂਬਾ ਪ੍ਰਧਾਨ ਬਣਾਉਣ ਨਾਲ ਨੌਜਵਾਨਾਂ ਵਿਚ ਨਵਾਂ ਜੋਸ਼ ਪੈਦਾ ਹੋਇਆ ਹੈ ਅਤੇ ਲੋਕ ਸਭਾ ਚੋਣਾਂ ਵਿਚ ਨੌਜਵਾਨ ਵਿਧਾਇਕ ਲਾਲਪੁਰਾ ਦੀ ਅਗਵਾਈ ਚ ਅਹਿਮ ਰੋਲ ਅਦਾ ਕਰਨਗੇ, ਉਨ੍ਹਾਂ ਨੇ ਪਾਰਟੀ ਹਾਈਕਮਾਨ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਦੇ ਯੂਥ ਵਿੰਗ ਦੇ ਸੂਬਾ ਪ੍ਰਧਾਨ ਬਣਨ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ।