ਪੰਜਾਬ ਬਚਾਓ ਯਾਤਰਾ ਦੇ ਗੋਇੰਦਵਾਲ ਸਾਹਿਬ ਪਹੁੰਚਣ ਤੇ ਅਕਾਲੀ ਆਗੂਆਂ ਕੀਤਾ ਭਰਵਾ ਸੁੁਆਗਤ
ਸੁਖਬੀਰ ਸਿੰਘ ਬਾਦਲ ਗੁਰਦੁਆਰਾ ਸ਼੍ਰੀ ਬਾਉਲੀ ਸਾਹਿਬ ਹੋਏ ਨਤਮਸਤਕ

ਸ਼੍ਰੀ ਗੋਇੰਦਵਾਲ ਸਾਹਿਬ 08 ਫਰਵਰੀ ( ਬਿਉਰੋ ) ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸੂਬੇ ’ਚ ਕੱਢੀ ਜਾ ਰਹੀ ਪੰਜਾਬ ਬਚਾਓ ਯਾਤਰਾ ਦੇ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਪਹੁੰਚਣ ਤੇ ਅਕਾਲੀ ਆਗੂਆਂ ਵਲੋੋਂ ਹਲਕੇ ਦੇ ਵੱਖ ਵੱਖ ਪਿੰਡਾਂ ’ਚ ਭਰਵਾ ਸਵਾਗਤ ਕੀਤਾ ਗਿਆ,ਇਹ ਯਾਤਰਾ ਹਲਕੇ ਦੇ ਵੱਖ ਵੱਖ ਪਿੰਡਾਂ ’ਚੋਂ ਲੰਘੀ ਜਿਸ ਦੌਰਾਨ ਅਕਾਲੀ ਦਲ ਦੇ ਵਰਕਰਾਂ ਨੇ ਫੁੱਲਾਂ ਦੀ ਵਰਖਾ ਕਰਕੇ ਯਾਤਰਾ ਦਾ ਸਵਾਗਤ ਕੀਤਾ,ਇਸ ਮੌਕੇ ਹਲਕਾ ਖਡੂਰ ਸਾਹਿਬ ਦੇ ਅਕਾਲੀ ਆਗੂਆਂ ਜਿਲ੍ਹਾ ਪ੍ਰਧਾਨ ਅਲਵਿੰਦਰਪਾਲ ਸਿੰਘ ਪੱਖੋਕੇ,ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ,ਜਥੇਬੰਦਕ ਸਕੱਤਰ ਕੁਲਦੀਪ ਸਿੰਘ ਔਲਖ ਅਤੇ ਜਰਨਲ ਸਕੱਤਰ ਕੁਲਦੀਪ ਸਿੰਘ ਲਹੌਰੀਆ ਨੇ ਪੰਜਾਬ ਬਚਾਓ ਯਾਤਰਾ ਦੇ ਗੋਇੰਦਵਾਲ ਸਾਹਿਬ ਪਹੁੰਚਣ ਤੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ, , ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੂੰ ਸਨਮਾਨਿਤ ਕੀਤਾ,ਇਸ ਮੌਕੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਗੁਰਦੁਆਰਾ ਸ਼੍ਰੀ ਬਾਉਲੀ ਸਾਹਿਬ ਵਿਖੇ ਨਤਮਸਤਕ ਹੋਏ ਜਿੱਥੇ ਉਹਨਾਂ ਨੂੰ ਗੁਰਦੁਆਰਾ ਪ੍ਰਬੰਧਕਾਂ ਵਲੋੰ ਸਨਮਾਨਿਤ ਕੀਤਾ ਗਿਆ,ਗੋਇੰਦਵਾਲ ਸਾਹਿਬ ਵਿਖੇ ਯਾਤਰਾ ਦੀ ਸਮਾਪਤੀ ਮੌਕੇ ਬੋਲਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਝੂਠੇ ਵਾਅਦੇ ਕਰਕੇ ਝੂਠੀਆਂ ਗਰੰਟੀਆਂ ਦੇ ਕੇ ਪੰਜਾਬੀਆਂ ਨੂੰ ਗੁੰਮਰਾਹ ਕਰਕੇ ਸੱਤਾ ਹਥਿਆਈ ਹੈ ਅਤੇ ਕੇਵਲ ਦੋ ਕੁ ਸਾਲਾਂ ਚ ਹੀ ਪੰਜਾਬੀਆਂ ਦਾ ਆਮ ਆਦਮੀ ਪਾਰਟੀ ਤੋੰ ਮੋਹ ਭੰਗ ਹੋ ਗਿਆ ਹੈ , ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਅਕਾਲੀ ਦਲ ਦੀ ਸਰਕਾਰ ਵਲੋਂ ਸ਼ੁਰੂ ਕੀਤੀਆਂ ਲੋਕ ਭਲਾਈ ਸਕੀਮਾਂ ਬੰਦ ਕਰ ਦਿੱਤੀਆਂ ਹਨ ,ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਹੁਣ ਆਪਣੀਆਂ ਦਿੱਤੀਆਂ ਗਰੰਟੀਆਂ ਤੋਂ ਭੱਜ ਰਹੀ ਹੈ ਜਿਸ ਕਰਕੇ ਪੰਜਾਬ ਵਾਸੀਆਂ ਦੇ ਮਨਾਂ ਰੋਸ ਹੈ ਅਤੇ ਆਉਣ ਵਾਲੀਆਂ ਚੋਣਾਂ ਚ ਪੰਜਾਬ ਦੇ ਅਣਖੀ ਲੋਕ ਆਪ ਨੂੰ ਮੂੰਹ ਨਹੀ ਲਾਉਣਗੇ,ਉਹਨਾਂ ਅਪੀਲ ਕੀਤੀ ਕਿ ਵੱਡੀ ਗਿਣਤੀ ਚ ਪੰਜਾਬ ਬਚਾਓ ਯਾਤਰਾ ਚ ਸ਼ਾਮਿਲ ਹੋਵੋ ਤਾਂ ਕਿ ਦਿੱਲੀ ਵਾਲਿਆਂ ਤੋੋਂ ਪੰਜਾਬ ਬਚਾਇਆ ਜਾ ਸਕੇ ,ਇਸ ਮੌਕੇ ਯੂਥ ਆਗੂ ਵਰਿੰਦਰ ਸਿੰਘ ਜੋਤੀ,ਮੈਂਬਰ ਪੰਚਾਇਤ ਗੁਰਵਿੰਦਰ ਸਿੰਘ ਲਾਡੀ,ਮੈਂਬਰ ਹਰਜੀਤ ਸਿੰਘ,ਗੁਰਨਾਮ ਸਿੰਘ ਲਾਡੀ ਆਦਿ ਨੇ ਵੱਡੀ ਗਿਣਤੀ ਚ ਅਕਾਲੀ ਵਰਕਰਾਂ ਸਮੇਤ ਪੰਜਾਬ ਬਚਾਓ ਯਾਤਰਾ ਚ ਸਮੂਲੀਅਤ ਕੀਤੀ