ਪੰਜਾਬ ਬਚਾਓ ਯਾਤਰਾ ਦੌਰਾਨ ਦਲਬੀਰ ਸਿੰਘ ਜਹਾਂਗੀਰ ਵਲੋੰ ਸੁਖਬੀਰ ਸਿੰਘ ਬਾਦਲ ਨੂੰ ਕੀਤਾ ਸਨਮਾਨਿਤ

ਸ਼੍ਰੀ ਗੋਇੰਦਵਾਲ ਸਾਹਿਬ 09 ਫਰਵਰੀ ( ਬਿਉਰੋ ) ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸੂਬੇ ’ਚ ਕੱਢੀ ਜਾ ਰਹੀ ਪੰਜਾਬ ਬਚਾਓ ਯਾਤਰਾ ਦੇ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਪਹੁੰਚਣ ਤੇ ਅਕਾਲੀ ਆਗੂਆਂ ਵਲੋੋਂ ਹਲਕੇ ਦੇ ਵੱਖ ਵੱਖ ਪਿੰਡਾਂ ’ਚ ਭਰਵਾ ਸਵਾਗਤ ਕੀਤਾ ਗਿਆ,ਇਹ ਯਾਤਰਾ ਹਲਕੇ ਦੇ ਵੱਖ ਵੱਖ ਪਿੰਡਾਂ ’ਚੋਂ ਲੰਘੀ ਜਿਸ ਦੌਰਾਨ ਅਕਾਲੀ ਦਲ ਦੇ ਵਰਕਰਾਂ ਨੇ ਫੁੱਲਾਂ ਦੀ ਵਰਖਾ ਕਰਕੇ ਯਾਤਰਾ ਦਾ ਸਵਾਗਤ ਕੀਤਾ,ਇਸ ਮੌਕੇ ਹਲਕਾ ਖਡੂਰ ਸਾਹਿਬ ਤੋਂ ਜਥੇਬੰਦਕ ਸਕੱਤਰ ਦਲਬੀਰ ਸਿੰਘ ਜਹਾਂਗੀਰ ਵੱਡਾ ਜਥਾ ਲੈ ਪੰਜਾਬ ਬਚਾਓ ਯਾਤਰਾ ਚ ਸ਼ਾਮਿਲ ਹੋਏ ਅਤੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸਨਮਾਨਿਤ ਕੀਤਾ ,ਇਸ ਮੌਕੇ ਬੋਲਦਿਆਂ ਦਲਬੀਰ ਸਿੰਘ ਜਹਾਂਗੀਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਝੂਠੇ ਵਾਅਦੇ ਕਰਕੇ ਝੂਠੀਆਂ ਗਰੰਟੀਆਂ ਦੇ ਕੇ ਪੰਜਾਬੀਆਂ ਨੂੰ ਗੁੰਮਰਾਹ ਕਰਕੇ ਸੱਤਾ ਹਥਿਆਈ ਹੈ ਅਤੇ ਕੇਵਲ ਦੋ ਕੁ ਸਾਲਾਂ ਚ ਹੀ ਪੰਜਾਬੀਆਂ ਦਾ ਆਮ ਆਦਮੀ ਪਾਰਟੀ ਤੋੰ ਮੋਹ ਭੰਗ ਹੋ ਗਿਆ ਹੈ , ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਅਕਾਲੀ ਦਲ ਦੀ ਸਰਕਾਰ ਵਲੋਂ ਸ਼ੁਰੂ ਕੀਤੀਆਂ ਲੋਕ ਭਲਾਈ ਸਕੀਮਾਂ ਬੰਦ ਕਰ ਦਿੱਤੀਆਂ ਹਨ ,ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਹੁਣ ਆਪਣੀਆਂ ਦਿੱਤੀਆਂ ਗਰੰਟੀਆਂ ਤੋਂ ਭੱਜ ਰਹੀ ਹੈ ਜਿਸ ਕਰਕੇ ਪੰਜਾਬ ਵਾਸੀਆਂ ਦੇ ਮਨਾਂ ਰੋਸ ਹੈ ਅਤੇ ਆਉਣ ਵਾਲੀਆਂ ਚੋਣਾਂ ਚ ਪੰਜਾਬ ਦੇ ਅਣਖੀ ਲੋਕ ਆਪ ਨੂੰ ਮੂੰਹ ਨਹੀ ਲਾਉਣਗੇ, ਜਹਾਂਗੀਰ ਨੇ ਕਿਹਾ ਆਮ ਆਦਮੀ ਪਾਰਟੀ ਨੇ ਸੂਬੇ ਨੂੰ ਕਰਜ਼ੇ ਦੇ ਬੋਝ ਹੇਠ ਦੱਬ ਦਿੱਤਾ ਹੈ ਅਤੇ ਦਿੱਲੀ ਵਾਲਿਆਂ ਨੂੰ ਖੁਸ਼ ਕਰਨ ਲਈ ਪੰਜਾਬ ਦਾ ਪੈਸਾ ਬਰਬਾਦ ਕੀਤਾ ਜਾ ਰਿਹਾ ਹੈ ,ਇਸ ਮੌਕੇ ਜਤਿੰਦਰ ਸਿੰਘ ਟੋਨੀ, ਸਰਵਣ ਸਿੰਘ ਮੈਂਬਰ ਪੰਚਾਇਤ, ਕਵਲਜੀਤ ਸਿੰਘ ਲੋਹਰੀਆ ਠੇਕੇਦਾਰ ਸਰਵਨ ਸਿੰਘ, ਸਰਦੂਲ ਸਿੰਘ ਮੈਂਬਰ ਪੰਚਾਇਤ, ਮਾਸਟਰ ਗੁਰਦੇਵ ਸਿੰਘ, ਪ੍ਰਧਾਨ ਪ੍ਰੇਮ ਸਿੰਘ, ਹਜ਼ੂਰ ਸਿੰਘ ਫੋਜੀ, ਨੰਬਰਦਾਰ ਹਰਭੇਜ ਸਿੰਘ,ਹਕੀਮ ਗੁਰਮੀਤ ਸਿੰਘ, ਆਦਿ ਅਕਾਲੀ ਵਰਕਰ ਹਾਜ਼ਰ ਸਨ