ਤਰਨ ਤਾਰਨ

ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ, ਗੋਇੰਦਵਾਲ ਸਾਹਿਬ ਦੇ ਐੱਮ. ਡੀ. ਜਤਿੰਦਰਪਾਲ ਸਿੰਘ ਰੰਧਾਵਾ ਨੂੰ ਮੈਰੀਲੈਂਡ ਸਟੇਟ ਯੂਨੀਵਰਸਿਟੀ ਅਮਰੀਕਾ ਵੱਲੋਂ ਆਨਰੇਰੀ ਡਾਕਟਰੇਟ ਦੀ ਡਿਗਰੀ ਦੇ ਨਾਲ ਸਨਮਾਨਿਤ

ਸ਼੍ਰੀ ਗੋਇੰਦਵਾਲ ਸਾਹਿਬ 16 ਫਰਵਰੀ ( ਬਿਉਰੋ )
ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ, ਗੋਇੰਦਵਾਲ ਸਾਹਿਬ ਦੇ ਡਾਇਰੈਕਟਰ ਡਾ. ਜਤਿੰਦਰਪਾਲ ਸਿੰਘ ਰੰਧਾਵਾ ਜੀ ਵੱਲੋਂ ਵਿੱਦਿਆ ਦੇ ਖੇਤਰ ਵਿੱਚ ਪਾਏ ਬਹੁਮੁੱਲੇ ਯੋਗਦਾਨ ਲਈ ਮੈਰੀਲੈਂਡ ਸਟੇਟ ਯੂਨੀਵਰਸਿਟੀ, ਅਮਰੀਕਾ ਵੱਲੋਂ ਦੁਬਈ ਵਿੱਚ ਕਰਵਾਏ ਗਏ ਇੱਕ ਸਮਾਗਮ ਵਿੱਚ ਆਨਰੇਰੀ ਡਾਕਟਰੇਟ ਦੀ ਡਿਗਰੀ ਨਾਲ ਸਨਮਾਨਿਤ ਕੀਤਾ ਗਿਆ। ਇੱਥੇ ਦੱਸਣਯੋਗ ਹੈ ਕਿ ਇਹ ਆਨਰੇਰੀ ਡਾਕਟਰੇਟ ਦੀ ਡਿਗਰੀ ਮੈਰੀਲੈਂਡ ਸਟੇਟ ਯੂਨੀਵਰਸਿਟੀ ਵੱਲੋਂ ਉਨ੍ਹਾਂ ਮਹਾਨ ਹਸਤੀਆਂ ਨੂੰ ਪ੍ਰਦਾਨ ਕੀਤੀ ਜਾਂਦੀ ਹੈ, ਜੋ ਵਿੱਦਿਅਕ ਖੇਤਰ ਵਿੱਚ ਬੇਮਿਸਾਲ ਯੋਗਦਾਨ ਪਾ ਕੇ ਵਿੱਦਿਅਕ ਸੰਸਥਾਵਾਂ ਦਾ ਆਪਣੀ ਸੂਝ-ਬੂਝ ਨਾਲ ਸੰਚਾਲਨ ਕਰਕੇ ਨਾਮਣਾ ਖੱਟਦੇ ਹਨ।ਇਸ ਸੰਬੰਧੀ ਜਾਣਕਾਰੀ ਦਿੰਦਿਆ ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਮਨੀਸ਼ਾ ਸੂਦ ਜੀ ਨੇ ਦੱਸਿਆ ਕਿ ਸੰਸਥਾ ਦੇ ਡਾਇਰੈਕਟਰ ਡਾ. ਜਤਿੰਦਰਪਾਲ ਸਿੰਘ ਰੰਧਾਵਾ ਜੀ ਇਹ ਆਨਰੇਰੀ ਡਿਗਰੀ ਹਾਸਲ ਕਰਕੇ ਪੂਰੇ ਵਿਸ਼ਵ ਵਿੱਚ ਆਪਣੇ ਸਕੂਲਾਂ ਦਾ ਨਾਮ ਰੋਸ਼ਨ ਕੀਤਾ ਹੈ। ਸਕੂਲਾਂ ਨੂੰ ਸਿਖਰਾਂ ’ਤੇ ਪਹੁੰਚਾਉਣ ਦਾ ਸਿਹਰਾ ਉਨ੍ਹਾਂ ਸਿਰ ਜਾਂਦਾ ਹੈ। ਜਿਸ ਲਈ ਡਾਇਰੈਕਟਰ ਸਾਹਿਬ ਵਧਾਈ ਦੇ ਪਾਤਰ ਹਨ।ਇਸ ਮੌਕੇ ’ਤੇ ਬੋਲਦਿਆਂ ਸੰਸਥਾ ਦੇ ਐੱਮ.ਡੀ. ਡਾ. ਜਤਿੰਦਰਪਾਲ ਸਿੰਘ ਰੰਧਾਵਾ ਜੀ ਨੇ ਆਪਣੀ ਕਾਮਯਾਬੀ ਦਾ ਸਿਹਰਾ ਸਕੂਲਾਂ ਦੇ ਪ੍ਰਿੰਸੀਪਲ ਸਾਹਿਬਾਨ, ਅਧਿਆਪਕਾਂ, ਵਿਦਿਆਰਥੀਆਂ ਅਤੇ ਉਹਨਾਂ ਦੇ ਮਾਪਿਆਂ ਦੇ ਸਿਰ ਬੰਨ੍ਹਦਿਆਂ ਸਭ ਦੀਆਂ ਸ਼ੁੱਭ ਕਾਮਨਾਵਾਂ ਦਾ ਧੰਨਵਾਦ ਕੀਤਾ। ਉਹਨਾਂ ਇਹ ਵੀ ਕਿਹਾ ਕਿ ਉਹ ਭਵਿੱਖ ਵਿੱਚ ਵੀ ਵਿੱਦਿਅਕ ਖੇਤਰ ਵਿੱਚ ਆਪਣਾ ਯੋਗਦਾਨ ਪਾ ਕੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਆਪਣੇ ਯਤਨ ਨਿਰੰਤਰ ਜਾਰੀ ਰੱਖਣਗੇ।

Related Articles

Back to top button