ਤਰਨ ਤਾਰਨ

ਹਰਪ੍ਰੀਤ ਸਿੰਘ ਧੁੰਨਾ ਪੰਜਾਬ ਰਾਜ ਮੰਡੀ ਬੋਰਡ ਦੇ ਮੈਂਬਰ ਨਿਯੁਕਤ

ਤਰਨ ਤਾਰਨ 26 ਫਰਵਰੀ ( ਰਣਜੀਤ ਸਿੰਘ ਦਿਉਲ ) ਆਮ ਆਦਮੀ ਪਾਰਟੀ ਨੇ ਪੰਜਾਬ ਵਿਚ ਆਪਣੇ ਸੰਗਠਨ ਦਾ ਵਿਸਥਾਰ ਕਰਦਿਆਂ ਅੱਜ ਵੱਡੇ ਪੱਧਰ ‘ਤੇ ਨਿਯੁਕਤੀਆਂ ਕੀਤੀਆਂ , ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਸਿੰਘ ਮਾਨ ਵਲੋੰ ਵੱਖ ਵੱਖ ਵਿਭਾਗਾਂ ਚ ਡਾਇਰੈਕਟਰ,ਚੇਅਰਮੈਨ,ਵਾਈਸ ਚੇਅਰਮੈਨ ਅਤੇ ਮੈਂਬਰ ਨਿਯੁਕਤ ਕੀਤੇ ,ਇਸੇ ਤਹਿਤ ਜਿਲ੍ਹਾ ਪ੍ਰੈਸ ਸਕੱਤਰ ਤਰਨ ਤਾਰਨ ਨੂੰ ਪਾਰਟੀ ਵਲੋੰ ਪੰਜਾਬ ਰਾਜ ਮੰਡੀ ਬੋਰਡ ਦਾ ਮੈਂਬਰ ਨਿਯੁਕਤ ਕੀਤਾ ਹੈ ,ਜਿਕਰਯੋਗ ਹੈ ਕਿ ਹਰਪ੍ਰੀਤ ਸਿੰਘ ਧੁੰਨਾ 2013 ਤੋਂ ਆਮ ਆਦਮੀ ਪਾਰਟੀ ਨਾਲ ਜੁੜੇ ਹੋਏ ਹਨ ਅਤੇ ਵੱਖ ਵੱਖ ਅਹੁਦਿਆਂ ਤੇ ਸੇਵਾ ਨਿਭਾ ਚੁੱਕੇ ਹਨ ,ਧੁੰਨਾ ਨੇ ਵਲੰਟੀਅਰ ਵਜੋਂ ਵੀ ਪਾਰਟੀ ਵਲੋੰ ਸੌਪੀ ਹਰ ਜਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਇਆ, ,ਹਰਪ੍ਰੀਤ ਧੁੰਨਾ ਨੇ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਹਾਈ ਕਮਾਂਡ ਨੂੰ ਵਿਸ਼ਵਾਸ ਦਿਵਾਉਂਦੇ ਹਨ ਕਿ ਉਹ ਪਾਰਟੀ ਵੱਲੋਂ ਸੌਂਪੀ ਜਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤੰਦ ਹੀ ਨਾਲ ਨਿਭਾਉਣਗੇ,ਇਸ ਮੌਕੇ ਤਰਨ ਤਾਰਨ ਜਿਲ੍ਹੇ ਦੀ ਪੂਰੀ ਆਮ ਆਦਮੀ ਪਾਰਟੀ ਦੇ ਆਗੂਆਂ ਵਲੋਂ ਹਰਪ੍ਰੀਤ ਸਿੰਘ ਧੁੰਨਾ ਦੀ ਨਿਯੁਕਤੀ ਤੇ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਕਰਦਿਆਂ ਵਧਾਈ ਦਿੱਤੀ

Related Articles

Back to top button