
ਤਰਨ ਤਾਰਨ 23 ਮਾਰਚ (ਰਣਜੀਤ ਸਿੰਘ ਦਿਉਲ ) ਭਾਰਤੀ ਜਨਤਾ ਪਾਰਟੀ ਦਾ ਇੱਕ ਵਫ਼ਦ ਅੱਜ ਮੁੱਖ ਚੋਣ ਅਧਿਕਾਰੀ ਨੂੰ ਮਿਲਣ ਜਾ ਰਿਹਾ ਦੀਆਂ ਖਬਰਾਂ ਹਨ, ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ਹੇਠ ਵਫ਼ਦ ਚੋਣ ਕਮਿਸ਼ਨ ਨੂੰ ਆਮ ਆਦਮੀ ਪਾਰਟੀ (ਆਪ) ਖ਼ਿਲਾਫ਼ ਮੰਗ ਪੱਤਰ ਸੌਂਪਣ ਜਾ ਰਿਹਾ ਹੈ। ਭਾਜਪਾ ਨੇ ਬੀਤੇ ਦਿਨੀਂ ਦੋਸ਼ ਲਾਏ ਸਨ ਕਿ ਪੰਜਾਬ ਦੀ ਸ਼ਰਾਬ ਨੀਤੀ ਵੀ ਦਿੱਲੀ ਸਰਕਾਰ ਦੀ ਤਰਜ਼ ‘ਤੇ ਚੱਲ ਰਹੀ ਹੈ। ਈਡੀ ਨੂੰ ਪੰਜਾਬ ਸ਼ਰਾਬ ਨੀਤੀ ਦੀ ਵੀ ਜਾਂਚ ਕਰਨੀ ਚਾਹੀਦੀ ਹੈ,ਭਾਜਪਾ ਦਫ਼ਤਰ ਵੱਲੋਂ ਜਾਰੀ ਸੂਚਨਾ ਅਨੁਸਾਰ ਇਹ ਵਫ਼ਦ ਸ਼ਨੀਵਾਰ ਦੁਪਹਿਰ ਕਰੀਬ 12 ਵਜੇ ਤੋਂ ਬਾਅਦ ਚੋਣ ਕਮਿਸ਼ਨ ਅੱਗੇ ਪੇਸ਼ ਹੋਵੇਗਾ। ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਦੱਸਿਆ ਕਿ ਚੋਣ ਜ਼ਾਬਤਾ ਲਾਗੂ ਹੋ ਚੁੱਕਾ ਹੈ ਅਤੇ ਹੁਣ ਕੋਈ ਵੀ ਵਿਭਾਗ ਸਿੱਧੇ ਤੌਰ ‘ਤੇ ਸਰਕਾਰਾਂ ਦੇ ਅਧੀਨ ਨਹੀਂ ਹੈ। ਇਸ ਲਈ ਉਹ ਆਪਣਾ ਮੰਗ ਪੱਤਰ ਲੈ ਕੇ ਚੋਣ ਕਮਿਸ਼ਨ ਕੋਲ ਜਾਣਗੇ,ਦੱਸ ਦਈਏ ਕਿ ਬੀਤੇ ਦਿਨੀਂ ਵੀ ਸੁਨੀਲ ਜਾਖੜ ਨੇ ਪੰਜਾਬ ਦੀ ਸ਼ਰਾਬ ਨੀਤੀ ‘ਤੇ ਸਵਾਲ ਚੁੱਕੇ ਸਨ। ਉਨ੍ਹਾਂ ਕਿਹਾ ਸੀ ਕਿ ਪੰਜਾਬ ਵਿੱਚ ਵੀ ਦਿੱਲੀ ਸਰਕਾਰ ਦੀ ਸ਼ਰਾਬ ਨੀਤੀ ਹੈ। ਜੇਕਰ ਇੱਥੇ 100 ਕਰੋੜ ਰੁਪਏ ਦਾ ਘਪਲਾ ਸਾਹਮਣੇ ਆ ਸਕਦਾ ਹੈ ਤਾਂ ਇਸ ਤੋਂ ਵੀ ਵੱਡਾ ਘਪਲਾ ਸਾਹਮਣੇ ਆ ਜਾਵੇਗਾ।ਜਾਖੜ ਨੇ ਦੋਸ਼ ਲਾਇਆ ਹੈ ਕਿ ਸ਼ਰਾਬ ਨੀਤੀ ਘਪਲੇ ਦੇ ਪੈਸੇ ਦੀ ਵਰਤੋਂ ਸਰਕਾਰ ਆਪਣੀ ਭਾਈਵਾਲ ਕਾਂਗਰਸ ਨਾਲ ਮਿਲ ਕੇ ਚੋਣਾਂ ਵਿੱਚ ਕਰੇਗੀ। ਭਾਜਪਾ ਇਹ ਯਕੀਨੀ ਬਣਾਉਣ ਲਈ ਚੋਣ ਕਮਿਸ਼ਨ ਕੋਲ ਜਾ ਰਹੀ ਹੈ ਕਿ ਸ਼ਰਾਬ ਦੀ ਵੰਡ ਪਹਿਲਾਂ ਵਾਂਗ ਨਾ ਹੋਵੇ।