ਤਰਨ ਤਾਰਨ

ਰਾਮਗੜੀਆ ਤੇ ਸੁਨਿਆਰਾ ਭਾਈਚਾਰੇ ਤੇ ਟਿੱਪਣੀ ਕਰ ਬੁਰੇ ਫਸੇ ਲਾਲਜੀਤ ਸਿੰਘ ਭੁੱਲਰ

ਬਿਕਰਮ ਮਜੀਠੀਆ ਅਤੇ ਰਾਜਾ ਵੜਿੰਗ ਨੇ ਭੁੱਲਰ ਤੇ ਸਾਧੇ ਨਿਸ਼ਾਨੇ

ਤਰਨ ਤਾਰਨ 13 ਅਪ੍ਰੈਲ ( ਰਣਜੀਤ ਸਿੰਘ ਦਿਉਲ ) ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਵਿਵਾਦਾਂ ਵਿੱਚ ਘਿਰ ਗਏ ਹਨ। ਉਹਨਾਂ ‘ਤੇ ਰਾਮਗੜੀਆ ਤੇ ਸੁਨਿਆਰਾ ਭਾਈਚਾਰੇ ਖਿਲਾਫ਼ ਵਰਕਰ ਮਿਲਣੀ ਮੌਕੇ ਸਟੇਜ ਤੋੰ ਟਿੱਪਣੀਆਂ ਕਰਨ ਦਾ ਇਲਜ਼ਾਮ ਲੱਗਾ ਹੈ,ਦਰਅਸਲ ਚੋਣ ਪ੍ਰਚਾਰ ਦੌਰਾਨ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਰਾਮੜੀਆ ਅਤੇ ਸੁਨਿਆਰਾ ਬਰਾਦਰੀ ਨੂੰ ਲੈ ਕੇ ਇੱਕ ਬਿਆਨ ਦਿੱਤਾ मी,ਜਿਸ ‘ਤੇ ਅਕਾਲੀ ਦਲ ਅਤੇ ਕਾਂਗਰਸ ਨੇ ਸਵਾਲ ਖੜ੍ਹੇ ਕਰਦਿਆਂ ਚੋਣ ਕਮਿਸ਼ਨ ਨੂੰ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ। ਇਸ ਤੋਂ ਇਲਾਵਾ ਲਾਲਜੀਤ ਸਿੰਘ ਭੁੱਲਰ ਨੂੰ ਮੁਆਫ਼ੀ ਮੰਗਣ ਲਈ ਕਿਹਾ ਹੈ।ਹਾਲਾਕਿ ਲਾਲਜੀਤ ਸਿੰਘ ਭੁੱਲਰ ਵਲੋਂ ਇਸ ਮਾਮਲੇ ਸਬੰਧੀ ਆਪਣੀ ਸਫਾਈ ਦਿੰਦਿਆ ਰਾਮਗੜੀਆ ਤੇ ਸੁਨਿਆਰਾ ਭਾਈਚਾਰੇ ਤੋੰ ਮਾਫੀ ਵੀ ਮੰਗੀ ਹੈ,ਇਸ ਸਬੰਧੀ ਟਵੀਟ ਕਰਦੇ ਹੋਏ ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਨੇ ਟਵੀਟ ਕੀਤਾ ਅਤੇ ਕਿਹਾ ਕਿ- ਆਪ ਦੇ ਮੰਤਰੀ ਲਾਲਜੀਤ ਭੁੱਲਰ ਨੇ ਭਾਸ਼ਣ ਦੌਰਾਨ ਰਾਮਗੜੀਆ ਤੇ ਸੁਨਿਆਰਾ ਬਰਾਦਰੀ ਦਾ ਕੀਤਾ ਅਪਮਾਨ। ਸਰਬੰਸ ਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਖ਼ਾਲਸਾ ਪੰਥ ਦੀ ਸਾਜਨਾ ਕਰ ਸਿੱਖਾਂ ਨੂੰ ਜਾਤ ਪਾਤ ਦੇ ਬੰਧਨ ਤੋਂ ਮੁੁਕਤ ਕੀਤਾ ਸੀ,ਪਰ ਅੱਜ ਦੇ ਅਖੌਤੀ ਬਦਲਾਵ ਵਾਲੇ ਸ਼ਰੇਆਮ ਸਟੇਜਾਂ ਤੇ ਸਿੱਖਾਂ ਦਾ ਅਪਮਾਨ ਕਰ ਰਹੇ ਹਨ। ਸਮੁੱਚੇ ਪੰਜਾਬੀਆਂ ਨੂੰ ਜਾਤ ਪਾਤ ਤੋਂ ਉੱਪਰ ਉੱਠਕੇ ਇਸਦਾ ਵਿਰੋਧ ਕਰਨਾ ਚਾਹੀਦਾ ਹੈ। ਪੰਜਾਬ ਦੇ ਮੁੱਦਿਆਂ ਦੀ ਗੱਲ ਕਰੋ! ਘਟੀਆ ਪੱਧਰ ਦੀ ਰਾਜਨੀਤੀ ਛੱਡੋ। ਲਾਲਜੀਤ ਭੁੱਲਰ ਨੂੰ ਤੁਰੰਤ ਮੁਆਫ਼ੀ ਮੰਗਣੀ ਚਾਹੀਦੀ ਹੈ,ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਟਵੀਟ ਕਰਕੇ ਕਿਹਾ ਕਿ- ਇਹ ਬੇਹੱਦ ਸ਼ਰਮਨਾਕ ਹੈ ਕਿ ਅਜੋਕੇ ਸਮਾਜ ਵਿੱਚ ਵੀ ਲੋਕਾਂ ਦੇ ਵਿਚਾਰ ਇਹੋ ਜਿਹੇ ਹਨ। ਇਹ ਕੋਈ ਆਮ ਵਿਅਕਤੀ ਨਹੀਂ ਬਲਕਿ ਪੰਜਾਬ ਦੇ ਟਰਾਂਸਪੋਰਟ ਮੰਤਰੀ ਹਨ ਜੋ ਵੱਖ-ਵੱਖ ਜਾਤੀਆਂ ਪ੍ਰਤੀ ਭੱਦੀਆਂ ਟਿੱਪਣੀਆਂ ਕਰ ਕੇ ਆਪਣੀ ਸੋਚ ਦਾ ਜਨਾਜ਼ਾ ਕੱਢ ਰਹੇ ਹਨ। ਮੈਂ ਇਲੈਕਸ਼ਨ ਕਮਿਸ਼ਨ ਨੂੰ ਬੇਨਤੀ ਕਰਦਾਂ ਹਾਂ ਕਿ ਇਸ ਉੱਤੇ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਜੋ ਅਜਿਹੇ ਵੰਡ ਪਾਊ ਭਾਸ਼ਣਾਂ ਨੂੰ ਠੱਲ ਪਾਈ ਜਾ ਸਕੇ।

Related Articles

Back to top button