ਤਰਨ ਤਾਰਨ
ਲਾਲਜੀਤ ਸਿੰਘ ਭੁੱਲਰ ਦੇ ਹੱਕ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਵਿਸ਼ਾਲ ਇਕੱਠ ਨੂੰ ਕਰਨਗੇ ਸੰਬੋਧਨ – ਚੇਅਰਮੈਨ ਦਿਲਬਾਗ ਸਿੰਘ , ਬਲਾਕ ਪ੍ਰਧਾਨ ਅਵਤਾਰ ਸਿੰਘ , ਬਲਾਕ ਪ੍ਰਧਾਨ ਅਸ਼ਵਨੀ ਕੁਮਾਰ

ਪੱਟੀ 25 ਅਪ੍ਰੈਲ ( ਸੰਦੀਪ ਸਿੰਘ ਮਿੱਠੂ ਸਭਰਾ ) ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਲਾਲਜੀਤ ਸਿੰਘ ਭੁੱਲਰ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਨਗੇ ਲਾਲਜੀਤ ਸਿੰਘ ਭੁੱਲਰ ਦੇ ਹੱਕ ਵਿੱਚ ਮਿਤੀ 26 ਅਪ੍ਰੈਲ ਦਿਨ ਸ਼ੁੱਕਰਵਾਰ 1 ਵਜ਼ੇ ਦੁਸਹਿਰਾ ਗਰਾਊਂਡ ਪੱਟੀ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਨਗੇ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਮਾਰਕੀਟ ਕਮੇਟੀ ਹਰੀਕੇ ਦੇ ਚੇਅਰਮੈਨ ਦਿਲਬਾਗ ਸਿੰਘ ਰੱਤਾਗੁੱਦਾ ਅਤੇ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਅਵਤਾਰ ਸਿੰਘ ਅਤੇ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਅਸ਼ਵਨੀ ਕੁਮਾਰ ਤੂਤ ਨੇ ਕਿਹਾ ਕਿ ਵਿਰੋਧੀ ਪਾਰਟੀਆ ਲਾਲਜੀਤ ਸਿੰਘ ਭੁੱਲਰ ਦੀ ਜਿੱਤ ਪੱਕੀ ਵੇਖ ਕੇ ਬੁਖਲਾਹਟ ਵਿੱਚ ਆ ਗਈਆ ਹਨ ਆਗੂਆਂ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪੱਟੀ ਵਿਖੇ ਮਿਤੀ 26 ਅਪ੍ਰੈਲ ਦਿਨ ਸ਼ੁਕਰਵਾਰ ਨੂੰ ਵੱਧ ਤੋਂ ਵੱਧ ਗਿਣਤੀ ਵਿਚ ਹਾਜ਼ਰੀ ਭਰੋ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਵਿਚਾਰ ਸੁਣੋਂ