ਤਰਨ ਤਾਰਨ

ਪੱਟੀ ਚ ਕਾਂਗਰਸ ਨੂੰ ਝਟਕਾ ਮੌਜੂਦਾ ਪੰਚਾਇਤ ਮੈਂਬਰ ਕਾਂਗਰਸ ਪਾਰਟੀ ਨੂੰ ਅਲਵਿਦਾ ਆਖ ਆਮ ਆਦਮੀ ਪਾਰਟੀ ਵਿਚ ਸ਼ਾਮਿਲ

  • ਸ਼੍ਰੀ ਗੋਇੰਦਵਾਲ ਸਾਹਿਬ 15 ਮਈ (ਰਣਜੀਤ ਸਿੰਘ ਦਿਉਲ )
    ਲੋਕ ਸਭਾ ਹਲਕਾ ਖਡੂਰ ਸਾਹਿਬ ਤੋ ਆਮ ਆਦਮੀ ਪਾਰਟੀ ਦੇ ਉਮੀਦਵਾਰ ਤੇ ਕੈਬਿਨੇਟ ਮੰਤਰੀ ਪੰਜਾਬ ਲਾਲਜੀਤ ਸਿੰਘ ਭੁੱਲਰ ਦੀ ਅਗਵਾਈ ਹੇਠ ਪਿੰਡ ਕਾਲੇਕੇ ਉਤਾੜ ਤੋ ਮੋਜੂਦਾ ਮੈਂਬਰ ਪੰਚਾਇਤ ਤਾਰਬਲਬੀਰ ਸਿੰਘ, ਨਿੰਦਰ ਸਿੰਘ, ਸਤਿੰਦਰਬੀਰ ਸਿੰਘ ਕੋਟਲੀ ਵਾਲੇ ਯੂਥ ਪ੍ਰਧਾਨ ਗੁਰਬਿੰਦਰ ਸਿੰਘ ਕਾਲੇਕੇ , ਬਲਾਕ ਆਗੂ ਸੁਖਵੰਤ ਸਿੰਘ ਕਾਲੇਕੇ ਦੀ ਪ੍ਰੇਰਣਾ ਤਹਿਤ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਜਿਸਦਾ ਲੋਕ ਸਭਾ ਉਮੀਦਵਾਰ ਲਾਲਜੀਤ ਸਿੰਘ ਭੁੱਲਰ ਨੇ ਪਾਰਟੀ ਦਾ ਸਿਰੋਪਾ ਪਾ ਕੇ ਸਵਾਗਤ ਕੀਤਾ। ਇਸ ਮੌਕੇ ਤੇ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆ ਨੀਤੀਆਂ ਤੋਂ ਖੁਸ਼ ਹੋਕੇ ਹਲਕੇ ਦੇ ਨਾਮਵਰ ਪਰਿਵਾਰ ਪਾਰਟੀ ਨਾਲ ਜੁੜ ਰਹੇ ਹਨ ਉਹਨਾਂ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਹਰੇਕ ਵਰਗ ਦੇ ਲੋਕਾਂ ਨੂੰ ਬਣਦੀਆਂ ਸਹੂਲਤਾਂ ਦੇ ਰਹੀ ਹੈ ਰਹੀ ਹੈ। ਉਹਨਾਂ ਕਿਹਾ ਕਿ ਪੰਜਾਬ ਵਿੱਚ 90% ਘਰਾਂ ਦੇ ਜੀਰੋ ਬਿਜਲੀ ਬਿੱਲ, ਸਰਕਾਰੀ ਸਕੂਲਾਂ ਵਿਚ ਉੱਚ ਸਿੱਖਿਆ, ਆਟਾ ਦਾਲ ਸਕੀਮ, ਸਰਕਾਰੀ ਹਸਪਤਾਲ ਵਿੱਚ ਸਿਹਤ ਸੁਵਿਧਾਵਾਂ, ਸੜਕਾ ਲਈ ਕਰੋੜਾਂ ਦੀਆਂ ਗ੍ਰਾਂਟਾ, ਪੰਜਾਬ ਵਿੱਚ ਸਾਫ ਸੁਥਰਾ ਵਾਤਾਵਰਣ, ਲੋਕ ਭਲਾਈ ਸਕੀਮ, ਗ਼ਰੀਬਾਂ ਨੂੰ ਮਕਾਨ ਬਣਾ ਕੇ ਦੇਣਾ, ਵਿਧਵਾ ਪੈਨਸ਼ਨ, ਬੇਰੁਜ਼ਗਾਰ, ਅੰਗਹੀਨ ਪੈਨਸ਼ਨ, ਖੇਡਾਂ ਸਮੇਤ ਘਰ ਘਰ ਰੋਜ਼ਗਾਰ ਯੋਜਨਾ, ਆਦਿ ਅਨੇਕਾਂ ਸੁਵਿਧਾਵਾਂ ਜਨਤਾ ਨੂੰ ਦਿਤੀਆਂ ਜਾ ਰਹੀਆਂ ਹਨ ਸਰਕਾਰ ਵੱਲੋਂ ਸਹੂਲਤਾਂ ਪੱਖੋਂ ਕੋਈ ਕਮੀ ਨਹੀਂ ਛੱਡੀ ਜਾ ਰਹੀ। ਲੋਕਾਂ ਨੂੰ ਬਹੁਤ ਵਧੀਆ ਤੇ ਪਾਰਦਰਸ਼ੀ ਢੰਗ ਨਾਲ ਭਿ੍ਸ਼ਟਾਚਾਰ ਤੋਂ ਰਹਿਤ ਪ੍ਰਸ਼ਾਸਨ ਦੇਣਾ ਮਾਨ ਸਰਕਾਰ ਦੀ ਜ਼ਿੰਮੇਵਾਰੀ ਹੈ ਆਉਣ ਵਾਲੇ ਸਮੇਂ ‘ਵਿੱਚ ਆਮ ਆਦਮੀ ਦੀ ਸਰਕਾਰ ਪੰਜਾਬ ਦੇ ਵਿਕਾਸ ‘ਤੇ ਲੋਕਾਂ ਦੀ ਬਿਹਤਰੀ ਲਈ ਕਈ ਹੋਰ ਅਨੇਕਾਂ ਯੋਜਨਾਵਾਂ ਲੈ ਕੇ ਆਵੇਗੀ। ਇਸ ਮੌਕੇ ਤੇ ਮੈਂਬਰ ਪੰਚਾਇਤ ਤਾਰਬਲਬੀਰ ਸਿੰਘ, ਨਿੰਦਰ ਸਿੰਘ, ਸ੍ਰ ਸਤਿੰਦਰਬੀਰ ਸਿੰਘ ਕੋਟਲੀ ਵਾਲੇ ਨੇ ਕਿਹਾ ਕਿ ਕੈਬਿਨੇਟ ਮੰਤਰੀ ਪੰਜਾਬ ਲਾਲਜੀਤ ਸਿੰਘ ਭੁੱਲਰ ਜ਼ਮੀਨ ਨਾਲ ਜੁੜੇ ਹੋਏ ਨੇਤਾ ਹਨ ਅਤੇ ਹਰੇਕ ਵਰਗ ਦੇ ਲੋਕਾਂ ਦੀ ਗੱਲ ਸੁਣਦੇ ਹਨ ਉਹ ਆਮ ਆਦਮੀ ਪਾਰਟੀ ਦੀ ਨੀਤੀਆ ਨੂੰ ਘਰ ਘਰ ਪਹੁੰਚਾਉਣਗੇ ਇਸ ਮੌਕੇ ਚੇਅਰਮੈਨ ਦਿਲਬਾਗ ਸਿੰਘ, ਵਰਿੰਦਰਜੀਤ ਸਿੰਘ ਹੀਰਾ ਭੁੱਲਰ, ਬਲਾਕ ਪ੍ਰਧਾਨ ਗੁਰਪ੍ਰੀਤ ਸਿੰਘ ਸਰਪੰਚ, ਸੁਖਚੈਨ ਸਿੰਘ ਆਦਿ ਹਾਜ਼ਰ ਸਨ।

Related Articles

Back to top button