ਗੋਇੰਦਵਾਲ ਸਾਹਿਬ ਜੇਲ੍ਹ ‘ਚ ਲਾਇਆ ਮੈਡੀਕਲ ਤੇ ਆਧਾਰ ਕਾਰਡ ਕੈਂਪ

ਸ੍ਰੀ ਗੋਇੰਦਵਾਲ ਸਾਹਿਬ 12 ਜੂਨ ( ਰਣਜੀਤ ਸਿੰਘ ਦਿਉਲ ) ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਿਲਪਾ ਵੱਲੋਂ ਜ਼ਿਲ੍ਹਾ ਤੇ ਸ਼ੈਸ਼ਨਜ਼ ਜੱਜ ਕਮ ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਅਗਵਾਈ ਹੇਠ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਵਿਖੇ ਮੈਡੀਕਲ ਅਤੇ ਆਧਾਰ ਕਾਰਡ ਕੈਂਪ ਲਗਵਾਇਆ ਗਿਆ,ਉਨ੍ਹਾਂ ਨੇ ਜੇਲ੍ਹ ਵਿਚ ਅਧਾਰ ਕਾਰਡ ਕੈਂਪ ਲਗਵਾਉਣ ਦੇ ਲਈ ਡਿਪਟੀ ਕਮਿਸ਼ਨਰ ਅਤੇ ਸਿਵਲ ਸਰਜਨ ਨੂੰ ਬੇਨਤੀ ਕੀਤੀ ਸੀ ਕਿ ਜੇਲ੍ਹ ਵਿਚ ਮੈਡੀਕਲ ਕੈਂਪ ਲਗਵਾ ਕੇ ਕੈਦੀਆਂ ਤੇ ਹਵਾਲਾਤੀਆਂ ਦੀ ਜਾਂਚ ਕੀਤੀ ਜਾਵੇ,ਇਸ ਲਈ ਸੈਂਟਰਲ ਜੇਲ੍ਹ ਗੋਇੰਦਵਾਲ ਸਾਹਿਬ ਵਿਚ ਆਧਾਰ ਕਾਰਡ ਅਤੇ ਮੈਂਡੀਕਲ ਕੈਂਪ ਲਈ ਟੀਮਾਂ ਭੇਜੀਆਂ ਗਈਆਂ। ਇਸ ਮੈਡੀਕਲ ਕੈਂਪ ਵਿਚ ਡਾ. ਨਵਨੀਤ ਸਿੰਘ, ਡਾ. ਹਰਪ੍ਰੀਤ ਕੌਰ, ਡਾ. ਸਤਵਿੰਦਰ ਸਿੰਘ, ਡਾ. ਸੂਰਜ ਪਾਲ ਸਿੰਘ ਅਤੇ ਡਾ. ਦੀਪਕ ਮਦਾਰ ਨੇ ਜੇਲ੍ਹ ਵਿਚ ਹਵਾਲਾਤੀਆਂ ਅਤੇ ਕੈਦੀਆਂ ਦਾ ਡਾਕਟਰੀ ਮੁਆਇਨਾਂ ਕੀਤਾ ਅਤੇ ਉਨ੍ਹਾਂ ਨੂੰ ਦਵਾਈ ਦਿੱਤੀ,ਇਸ ਮੌਕੇ ਗੁਰਚਰਨ ਸਿੰਘ ਧਾਲੀਵਾਲ ਸੁਪਰਡੈਂਟ ਸੈਂਟਰਲ ਜੇਲ੍ਹ, ਸਹਾਇਕ ਸੁਪਰਡੈਂਟ ਰਾਹੁਲ ਰਾਜਾ ਅਤੇ ਉੱਥੋਂ ਦਾ ਸਟਾਫ ਹਾਜ਼ਰ ਸਨ। ਇਸ ਮੈਡੀਕਲ ਕੈਂਪ ਵਿਚ 170 ਕੈਦੀਆਂ ਅਤੇ ਹਵਾਲਾਤੀਆਂ ਦਾ ਚੈੱਕਅੱਪ ਕੀਤਾ ਗਿਆ। ਮੌਕੇ ‘ਤੇ ਬਿਮਾਰੀਆਂ ਦੇ ਇਲਾਜ ਲਈ ਟੈਸਟ ਕੀਤੇ ਗਏ ਅਤੇ ਦਵਾਈਆਂ ਦਿੱਤੀਆਂ ਗਈਆਂ। ਜਦੋਂਕਿ ਆਧਾਰ ਕਾਰਡ ਕੈਂਪ ਵਿਚ 101 ਨਵੇਂ ਆਧਾਰ ਕਾਰਡ ਬਣਾਏ ਗਏ।