ਅੰਮ੍ਰਿਤਸਰ

SGPC ਹੋਈ ਸਖਤ ਕੰਗਨਾ ਰਣੌਤ ਦੇ ਖਿਲਾਫ਼ ਕੇਸ ਦਰਜ ਕਰਨ ਦੀ ਮੰਗ ਸਣੇ ਲਏ ਕਈ ਅਹਿਮ ਫੈਸਲੇ,

ਦਰਬਾਰ ਸਾਹਿਬ ਚ ਯੋਗਾ ਕਰਨ ਵਾਲੀ ਕੁੜੀ ਨੂੰ ਨਹੀਂ ਮਿਲੇਗੀ ਮੁਆਫੀ

ਅੰਮ੍ਰਿਤਸਰ 05 ਜੁਲਾਈ(ਬਿਉੁਰੋ ਚੀਫ ) ਅੰਮ੍ਰਿਤਸਰ ਵਿੱਚ ਸ਼੍ਰੋਮਣੀ ਅੱਜ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੀਟਿੰਗ ਚ ਹਿਮਾਚਲ ਪ੍ਰਦੇਸ਼ ਤੋਂ ਨਵੀਂ ਚੁਣੀ ਸੰਸਦ ਮੈਂਬਰ ਅਤੇ ਫਿਲਮ ਅਦਾਕਾਰਾ ਕੰਗਨਾ ਰਣੌਤ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ ਕੀਤੀ ਗਈ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਚੰਡੀਗੜ੍ਹ ਏਅਰਪੋਰਟ ‘ਤੇ ਹੋਏ ਵਿਵਾਦ ਤੋਂ ਬਾਅਦ ਕੰਗਣਾ ਵੱਲੋਂ ਸਿੱਖਾਂ ਬਾਰੇ ਕਹੇ ਗਏ ਸ਼ਬਦਾਂ ਦੇ ਆਧਾਰ ‘ਤੇ ਉਸ ਵਿਰੁੱਧ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ,ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਚੰਡੀਗੜ੍ਹ ਏਅਰਪੋਰਟ ਵਿਵਾਦ ਤੋਂ ਬਾਅਦ ਸਿੱਖ ਲੜਕੀ ਸੀਆਈਐਸਐਫ ਜਵਾਨ ਦਾ ਤਬਾਦਲਾ ਕਰ ਦਿੱਤਾ ਗਿਆ ਸੀ ਪਰ ਕੰਗਨਾ ਰਣੌਤ ਖ਼ਿਲਾਫ਼ ਕੋਈ ਕਾਰਵਾਈ ਨਹੀਂ ਹੋਈ। ਇਸ ਦੇ ਨਾਲ ਹੀ ਹਿਮਾਚਲ ਪ੍ਰਦੇਸ਼ ਵਿੱਚ ਪੰਜਾਬੀਆਂ ਅਤੇ ਸਿੱਖਾਂ ਨਾਲ ਹੋ ਰਹੇ ਸਲੂਕ ਬਾਰੇ ਵੀ ਸਰਕਾਰ ਨੂੰ ਸੋਚਣਾ ਚਾਹੀਦਾ ਹੈ। ਉਨ੍ਹਾਂ ਦਾ ਕੋਈ ਨੁਕਸਾਨ ਨਹੀਂ ਹੋਵੇਗਾ, ਸੈਲਾਨੀ ਘੱਟ ਜਾਣਗੇ। ਹਿਮਾਚਲ ਪ੍ਰਦੇਸ਼ ਸਰਕਾਰ ਨੂੰ ਇਸ ਤੋਂ ਸਬਕ ਲੈਣਾ ਚਾਹੀਦਾ ਹੈ ਕਿ ਇਸ ਵਾਰ ਪੰਜਾਬੀਆਂ ਨੇ ਹਿਮਾਚਲ ਪ੍ਰਦੇਸ਼ ਦੀ ਬਜਾਏ ਜੰਮੂ-ਕਸ਼ਮੀਰ ਵੱਲ ਰੁਖ਼ ਕੀਤਾ ਹੈ,ਐਸਜੀਪੀਸੀ ਪ੍ਰਧਾਨ ਨੇ ਦੱਸਿਆ ਕਿ ਹਾਲ ਹੀ ਵਿੱਚ ਹਰਿਮੰਦਰ ਸਾਹਿਬ ਕੰਪਲੈਕਸ ਵਿੱਚ ਯੋਗ ਦਾ ਮੁੱਦਾ ਆਇਆ ਸੀ। ਕੁੜੀ ਨੇ ਮੁਆਫੀ ਵੀ ਮੰਗੀ ਪਰ ਉਸਦੀਆਂ ਗੱਲਾਂ ਮੁਆਫੀ ਕਰਨ ਵਾਲੀਆਂ ਨਹੀਂ ਸੀ। ਜਦਕਿ ਹਰਿਮੰਦਰ ਸਾਹਿਬ ਦੇ ਬਾਹਰ ਇੱਕ ਸਕਰੀਨ ਲਗਾਈ ਗਈ ਹੈ ਅਤੇ ਵਾਰ-ਵਾਰ ਚੇਤਾਵਨੀ ਦਿੱਤੀ ਜਾਂਦੀ ਹੈ ਕਿ ਮਰਿਆਦਾ ਨੂੰ ਬਰਕਰਾਰ ਰੱਖਿਆ ਜਾਵੇ। ਪਰ ਅਜਿਹਾ ਨਹੀਂ ਹੁੰਦਾ। ਜੇਕਰ ਗਲਤੀਆਂ ਨੂੰ ਇਸੇ ਤਰ੍ਹਾਂ ਮਾਫ਼ ਕੀਤਾ ਜਾਂਦਾ ਰਿਹਾ ਤਾਂ ਸਹੀ ਸੁਨੇਹਾ ਨਹੀਂ ਜਾਵੇਗਾ,ਐਡਵੋਕੇਟ ਧਾਮੀ ਨੇ ਦੱਸਿਆ ਕਿ ਹਾਲ ਹੀ ਵਿੱਚ ਰਾਜਸਥਾਨ ਵਿੱਚ ਜੁਡੀਸ਼ਰੀ ਪ੍ਰੀਖਿਆ ਦੌਰਾਨ ਦੋ ਸਿੱਖ ਲੜਕੀਆਂ ਨੂੰ ਪ੍ਰੀਖਿਆ ਕੇਂਦਰ ਵਿੱਚ ਦਾਖਲ ਨਹੀਂ ਹੋਣ ਦਿੱਤਾ ਗਿਆ, ਕਿਉਂਕਿ ਉਨ੍ਹਾਂ ਨੇ ਸ੍ਰੀ ਸਾਹਿਬ ਅਤੇ ਕੜਾ ਪਹਿਨੇ ਹੋਏ ਸਨ। ਜਦਕਿ ਇਹ ਉਨ੍ਹਾਂ ਦਾ ਮੌਲਿਕ ਅਧਿਕਾਰ ਹੈ। ਇਹ ਦੇਖਿਆ ਗਿਆ ਹੈ ਕਿ ਦੇਸ਼ ਦੇ ਹਵਾਈ ਅੱਡਿਆਂ ‘ਤੇ ਅਤੇ ਵੱਖ-ਵੱਖ ਪ੍ਰੀਖਿਆਵਾਂ ‘ਚ ਸਿੱਖਾਂ ਨੂੰ ਕਕਾਰਾਂ ਨੂੰ ਲੈ ਕੇ ਪ੍ਰੇਸ਼ਾਨ ਕੀਤਾ ਜਾਂਦਾ ਹੈ। ਅਜਿਹੇ ‘ਚ ਐਸਜੀਪੀਸੀ ਮਾਹਿਰਾਂ ਦੀ ਰਾਏ ਲੈ ਰਹੀ ਹੈ, ਜਿਸ ਤੋਂ ਬਾਅਦ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ,ਪੰਜਾਬ ਅਤੇ ਬਾਲੀਵੁੱਡ ਸਿਤਾਰੇ ਫਿਲਮਾਂ ਦੀ ਪ੍ਰਮੋਸ਼ਨ ਲਈ ਹਰਿਮੰਦਰ ਸਾਹਿਬ ਆਉਂਦੇ ਹਨ। ਉਹ ਮੱਥਾ ਟੇਕਦੇ ਹਨ ਅਤੇ ਆਪਣੇ ਨਾਲ ਕੈਮਰਾ ਮੈਨ ਨਾਲ ਲੈ ਕੇ ਪਹੁੰਚਦੇ ਹਨ। ਇਸ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਵੀ ਇਤਰਾਜ਼ ਉਠਾਇਆ ਗਿਆ ਸੀ। ਪਰ ਹੁਣ ਅਜਿਹਾ ਨਹੀਂ ਹੋਵੇਗਾ। ਸ਼੍ਰੋਮਣੀ ਕਮੇਟੀ ਦਾ ਕਹਿਣਾ ਹੈ ਕਿ ਹਰਿਮੰਦਰ ਸਾਹਿਬ ਆਸਥਾ ਦਾ ਕੇਂਦਰ ਹੈ। ਅਜਿਹੇ ‘ਚ ਸਿਤਾਰਿਆਂ ਨੂੰ ਸਿਰਫ ਸ਼ਰਧਾਲੂਆਂ ਦੇ ਰੂਪ ‘ਚ ਮੱਥਾ ਟੇਕਣ ਦੀ ਇਜਾਜ਼ਤ ਹੋਵੇਗੀ, ਉਹ ਫਿਲਮ ਦਾ ਪ੍ਰਚਾਰ ਨਹੀਂ ਕਰ ਸਕਣਗੇ

 

Related Articles

Back to top button