ਬ੍ਰਿਟਿਸ਼ ਵਿਕਟੋਰੀਆ ਸਕੂਲ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ ਗਿਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ

ਸ੍ਰੀ ਗੋਇੰਦਵਾਲ ਸਾਹਿਬ 13 ਨਵੰੰਬਰ- ਜਗਤ ਗੁਰੂ ਸ੍ਰੀ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬ੍ਰਿਟਿਸ਼ ਵਿਕਟੋਰੀਆ ਸਕੂਲ ਸ੍ਰੀ ਗੋਇੰਦਵਾਲ ਸਾਹਿਬ ਦੇ ਵਿਹੜੇ ਵਿੱਚ ਸਮੂਹ ਮੈਨੇਜਮੈਂਟ,ਅਧਿਆਪਕਾਂ ਅਤੇ ਬੱਚਿਆਂ ਵੱਲੋਂ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ‘ਚ ਬੱਚਿਆਂ ਨੇ ਬੜੀ ਰਸ ਭਿੰਨੀ ਅਵਾਜ਼ ਵਿੱਚ ਇਲਾਹੀ ਬਾਣੀ ਦਾ ਕੀਰਤਨ ਕੀਤਾ। ਇਸ ਮੌਕੇ ਬੱਚਿਆਂ ਨੇ ਭਾਸ਼ਣ ਅਤੇ ਕਵਿਤਾਵਾਂ ਆਦਿ ਪੇਸ਼ ਕਰਕੇ ਗੁਰੂ ਜੀ ਦੇ ਜੀਵਨ ਅਤੇ ਸਿੱਖਿਆਵਾਂ ਸੰਬੰਧੀ ਜਾਣਕਾਰੀ ਦਿੱਤੀ। ਮੰਚ ਸੰਚਾਲਨ ਦੀ ਜ਼ਿੰਮੇਵਾਰੀ ਸੰਗੀਤ ਵਿਸ਼ੇ ਦੇ ਅਧਿਆਪਕ ਸ.ਬਲਜਿੰਦਰ ਸਿੰਘ ਨੇ ਨਿਭਾਈ ।ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਪ੍ਰਿੰਸੀਪਲ ਰਾਧਿਕਾ ਅਰੋੜਾ ਨੇ ਕਿਹਾ ਕਿ ਸਾਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਵਲੋੰ ਦਿੱਤੀਆਂ ਸੰਖਿਆਵਾਂ ਤੇ ਚੱਲ ਕੇ ਆਪਣਾ ਜੀਵਨ ਬਤੀਤ ਕਰਨਾ ਚਾਹੀਦਾ ਹੈ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕਰਨੀ ਚਾਹੀਦੀ ਹੈ ਇਸ ਮੌਕੇ ਸੰਸਥਾ ਦੇ ਚੇਅਰਮੈਨ ਛਿੰਦਰਪਾਲ ਸਿੰਘ, ਪ੍ਰਧਾਨ ਅਰਸ਼ਦੀਪ ਸਿੰਘ, ਐੱਮ. ਡੀ ਸਾਹਿਲ ਪੱਬੀ, ਨੇ ਵੀ ਬੱਚਿਆਂ ਨੂੰ ਸੰਬੋਧਨ ਕਰਦਿਆਂ ਹੋਇਆ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਸ਼ਾਂਤੀਪੂਰਨ ਸੰਸਾਰ ਦੀ ਸਿਰਜਣਾ ਲਈ ਮਾਰਗਦਰਸ਼ਨ ਕਰਦੀਆਂ ਹਨ। ਗੁਰੂ ਜੀ ਦੀਆਂ ਸਿੱਖਿਆਵਾਂ ਕਿਰਤ ਕਰੋ,ਨਾਮ ਜਪੋ, ਵੰਡ ਛਕੋ ਤੇ ਅਮਲ ਕਰਦੇ ਹੋਏ ਜੀਵਨ ਬਤੀਤ ਕਰਨਾ ਚਾਹੀਦਾ ਹੈ।



