ਪੰਜਾਬ

ਪੈਰੋਲ ‘ਤੇ ਜੇਲ੍ਹ ਤੋਂ ਬਾਹਰ ਆਏ ਭਾਈ ਰਾਜੋਆਣਾ ਦੀ ਸਿੱਖ ਕੌਮ ਨੂੰ ਨਸੀਹਤ !ਕਿਹਾ ਮੌਜੂਦਾ ਦੌਰ ਚ ਸਿੱਖਾਂ ਨੂੰ ਇੱਕਜੁਟ ਹੋਣ ਦੀ ਲੋੜ

ਪਟਿਆਲਾ 20 ਨਵੰਬਰ ( ਰਣਜੀਤ ਸਿੰਘ ਦਿਉਲ ) ਪਟਿਆਲਾ ਜੇਲ੍ਹ ‘ਚ ਬੰਦ ਬਲਵੰਤ ਸਿੰਘ ਰਾਜੋਆਣਾ ਬੁੱਧਵਾਰ ਨੂੰ ਜੇਲ੍ਹ ਤੋਂ ਬਾਹਰ ਆਏ। ਉਹ ਲੁਧਿਆਣਾ ਦੇ ਪਿੰਡ ਰਾਜੋਆਣਾ ਕਲਾਂ ਵਿੱਚ ਮੰਜੀ ਸਾਹਿਬ ਗੁਰਦੁਆਰੇ ਵਿੱਚ ਆਪਣੇ ਭਰਾ ਦੇ ਭੋਗ ਪ੍ਰੋਗਰਾਮ ਵਿੱਚ ਸ਼ਾਮਲ ਹੋਏ। ਇਸ ਲਈ ਪੁਲਿਸ ਪ੍ਰਸ਼ਾਸਨ ਵੱਲੋਂ ਸਖ਼ਤ ਸੁਰੱਖਿਆ ਹੇਠ ਪਟਿਆਲਾ ਜੇਲ੍ਹ ਤੋਂ ਲੁਧਿਆਣਾ ਲਿਆਂਦਾ ਗਿਆ ਹੈ,ਇਸ ਦੌਰਾਨ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਰਘਬੀਰ ਸਿੰਘ, ਐਸਜੀਪੀਸੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕੀਤੀ,ਅੰਤਿਮ ਅਰਦਾਸ ਮਗਰੋਂ ਬਲਵੰਤ ਸਿੰਘ ਰਾਜੋਆਣਾ ਵੱਲੋਂ ਲੋਕਾਂ ਅਤੇ ਮੀਡੀਆ ਨਾਲ ਗੱਲਬਾਤ ਕੀਤੀ ਗਈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਸਾਲਾਂ ਤੋਂ ਅਦਾਲਤ ਦੇ ਫੈਸਲੇ ਦਾ ਇੰਤਜਾਰ ਕੀਤਾ ਹੈ। ਉਨ੍ਹਾਂ ਨੇ ਫਾਂਸੀ ਦੀ ਸਜ਼ਾ ਖਿਲਾਫ ਕੋਈ ਅਪੀਲ ਨਹੀਂ ਕੀਤੀ। ਪਰ ਖਾਲਸਾ ਪੰਥ ਨੇ ਉਨ੍ਹਾਂ ਦੀ ਸਜ਼ਾ ਨੂੰ ਰੁਕਵਾ ਲਈ ਸੀ। ਸਿੱਖਾਂ ਨੂੰ ਲੈ ਕੇ ਕਿਹਾ ਕਿ ਅੱਜ ਸਿੱਖਾਂ ਨੂੰ ਇੱਕਜੁਟ ਹੋਣ ਦੀ ਲੋੜ ਹੈ। ਆਪਸੀ ਝਗੜਿਆਂ ਕਰਕੇ ਅੱਜ ਸਿੱਖ ਸੰਸਥਾਵਾਂ ਕਮਜ਼ੋਰ ਹੋਈਆਂ ਹਨ,ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਜਦੋਂ ਝੂਠੇ ਮੁਕਾਬਲੇ ਹੋ ਰਹੇ ਸੀ, ਜੇਕਰ ਬਲਵੰਤ ਸਿੰਘ ਰਾਜੋਆਣਾ ਨੇ ਉਸ ਸਮੇਂ ਆਵਾਜ਼ ਨਾ ਚੁੱਕੀ ਹੁੰਦੀ, ਤਾਂ ਸ਼ਾਇਦ ਅੱਜ ਮਾਹੌਲ ਕੁਝ ਹੋਰ ਹੁੰਦਾ। ਮੈਂ ਭਾਈ ਰਾਜੋਆਣਾ ਤੋਂ ਬੰਦੀ ਸਿੰਘ ਦਾ ਸਹੀ ਅਰਥ ਸਮਝ ਲਿਆ ਹੈ। ਪੁਲਿਸ ਨੇ ਉਨ੍ਹਾਂ ਨੂੰ ਬਹੁਤ ਤਸ਼ੱਦਦ ਕੀਤਾ, ਫਿਰ ਵੀ ਉਨ੍ਹਾਂ ਨੇ ਅਸਲੀ ਬੰਦੀ ਸਿੰਘ ਬਣ ਕੇ ਕੌਮ ਦੀ ਸੇਵਾ ਕੀਤੀ,ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਜੇਕਰ ਭਾਈ ਬਲਵੰਤ ਸਿੰਘ ਨੇ ਕੌਮ ਦੀ ਇੰਨੀ ਸੇਵਾ ਨਾ ਕੀਤੀ ਹੁੰਦੀ ਤਾਂ ਸ਼ਾਇਦ ਅੱਜ ਇੰਨੀਆਂ ਮਸ਼ਹੂਰ ਹਸਤੀਆਂ ਨਾ ਪਹੁੰਚਦੀਆਂ। ਬਲਵੰਤ ਸਿੰਘ ਨੂੰ ਕਿਸੇ ਕਿਸਮ ਦੀ ਫਾਂਸੀ ਜਾਂ ਸਜ਼ਾ ਦਾ ਕੋਈ ਡਰ ਨਹੀਂ ਹੈ। ਅੱਜ ਬਲਵੰਤ ਸਿੰਘ ਨੂੰ ਸਿਰਫ਼ 3 ਘੰਟੇ ਦੀ ਪੈਰੋਲ ਮਿਲੀ ਹੈ ਪਰ ਦੂਜੇ ਪਾਸੇ ਗੁਰਮੀਤ ਰਾਮ ਰਹੀਮ ਨੂੰ ਹਰ ਰੋਜ਼ ਪੈਰੋਲ ਮਿਲ ਰਹੀ ਹੈ।

 

Related Articles

Back to top button