ਤਰਨ ਤਾਰਨ

ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਆਪਣੇ ਦਫ਼ਤਰ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ

ਲੋਕਾਂ ਦੇ ਮਸਲੇ ਹੱਲ ਕਰਨਾ ਸਾਡਾ ਫਰਜ਼ ਹੈ ਪੂਰੀ ਜਿੰਮੇਵਾਰੀ ਨਾਲ ਨਿਭਾਂਵਾਗੇ : ਲਾਲਜੀਤ ਭੁੱਲਰ

ਪੱਟੀ 21 ਨਵੰਬਰ ( ਰਣਜੀਤ ਸਿੰਘ ਦਿਉਲ ) ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੱਟੀ ਹਲਕੇ ਦੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਮੌਕੇ ਤੇ ਹੀ ਅਫਸਰਾਂ ਤੋਂ ਹੱਲ ਕਰਵਾਈਆ ਜਾ ਰਹੀਆਂ ਹਨ ਅਤੇ ਲੋਕਾਂ ਦੀ ਸੇਵਾ ਵਿਚ ਕਿਸੇ ਕਿਸਮ ਦੀ ਕਸਰ ਨਹੀਂ ਛੱਡੀ ਜਾ ਰਹੀ ਹੈ ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਲਾਲਜੀਤ ਸਿੰਘ ਭੁੱਲਰ ਕੈਬਨਿਟ ਮੰਤਰੀ ਪੰਜਾਬ ਨੇ ਆਪਣੇ ਪੱਟੀ ਦਫ਼ਤਰ ਵਿਖੇ ਲੋਕਾਂ ਦੀ ਮੁਸ਼ਕਿਲਾਂ ਸੁਣਨ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੀਤਾ। ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਜਿਮਨੀ ਚੋਣਾਂ ਦੇ ਪ੍ਰਚਾਰ ਤੋਂ ਬਾਅਦ ਪੱਟੀ ਹਲਕੇ ਦੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਲਈ ਅੱਜ ਲੋਕ ਮਿਲਣੀ ਕੀਤੀ ਗਈ ਹੈ ਅਤੇ ਮੌਕੇ ਤੇ ਉਪਰ ਮੁ਼ਸਕਿਲਾਂ ਨੂੰ ਹੱਲ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ ਸਰਕਾਰ ਵਿਚ ਕਿਸੇ ਵਰਗ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਦਫਤਰ ਵਿਚ ਜ਼ੋ ਵੀ ਵਿਅਕਤੀ ਆਉਂਦਾ ਹੈ ਬਿਨ੍ਹਾਂ ਭੇਦ ਭਾਵ ਕੰਮ ਕੀਤਾ ਜਾਂਦੇ ਹੈ,ਉਹਨਾਂ ਕਿਹਾ ਕੀ ਲੋਕਾਂ ਦੀਆ ਸਮੱਸਿਆਵਾ ਨੂੰ ਸੁਣ ਕੇ ਮੌਕੇ ਤੇ ਹੀ ਅਧਿਕਾਰੀਆਂ ਨੂੰ ਉਹਨਾਂ ਦਾ ਹੱਲ ਕਰਨ ਦੀ ਹਦਾਇਤ ਕੀਤੀ ਗਈ ਉਹਨਾ ਕਿਹਾ ਕੀ ਲੋਕਾਂ ਦੇ ਮਸਲੇ ਹੱਲ ਕਰਨਾ ਸਾਡਾ ਫਰਜ਼ ਹੈ ਇਸ ਨੂੰ ਪੂਰੀ ਜਿੰਮੇਵਾਰੀ ਨਾਲ ਨਿਭਾਂਵਾਗੇ। ਇਸ ਮੌਕੇ ਵਰਿੰਦਰਜੀਤ ਸਿੰਘ ਹੀਰਾ ਭੁੱਲਰ ਯੂਥ ਆਗੂ, ਦਿਲਬਾਗ ਸਿੰਘ ਪੀ.ਏ, ਅਵਤਾਰ ਸਿੰਘ ਢਿਲੋਂ ਮੀਡੀਆ ਇੰਚਾਰਜ਼, ਪਲਵਿੰਦਰ ਸਿੰਘ ਭੋਲਾ ਰਾੜੀਆ, ਰਾਜਬੀਰ ਸਿੰਘ ਆੜਤੀਆਂ ਪ੍ਰਧਾਨ, ਗੁਰਬਿੰਦਰ ਸਿੰਘ ਕਾਲੇਕੇ, ਅਮਨਦੀਪ ਸਿੰਘ ਸਰਪੰਚ ਕੈਰੋ, ਵਿਨੋਦ ਖੰਨਾ ਕਰਿਆਨਾ ਯੂਨੀਅਨ ਪ੍ਰਧਾਨ ਆਦਿ ਹਾਜਿ਼ਰ ਸਨ।

Related Articles

Back to top button