ਪੰਜਾਬ
ਪੰਚਾਇਤੀ ਚੋਣਾਂ ਤੋਂ ਪਹਿਲਾਂ ਸ਼ੁਰੂ ਹੋਈ ਦਲ-ਬਦਲੀਆਂ ਦੀ ਖੇਡ, ਝਾੜੂ ਫੜ੍ਹਣ ਲੱਗੇ ਰਵਾਇਤੀ ਪਾਰਟੀਆਂ ਦੇ ਆਗੂ

ਪੰਜਾਬ ਸਰਕਾਰ ਵੱਲੋਂ ਸ਼ੁੱਕਰਵਾਰ ਨੂੰ ਪੰਚਾਇਤੀ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ ਅਤੇ ਸੂਬੇ ਦੀਆਂ ਸਾਰੀਆਂ ਗ੍ਰਾਮ ਪੰਚਾਇਤਾਂ, ਜ਼ਿਲ੍ਹਾ ਪ੍ਰੀਸ਼ਦਾਂ ਅਤੇ ਪੰਚਾਇਤ ਸੰਮਤੀਆਂ ਨੂੰ ਭੰਗ ਕਰ ਦਿੱਤਾ ਗਿਆ ਹੈ, ਜਿਸ ਤੋਂ ਬਾਅਦ ਪਿੰਡਾਂ ਵਿੱਚ ਦਲ-ਬਦਲੀ ਦੀ ਖੇਡ ਸ਼ੁਰੂ ਹੋ ਗਈ ਹੈ। ਆਪ’ ਪੰਜਾਬ ਦੇ ਟਵੀਟ ਅਕਾਊਂਟ ਤੋਂ ਇੱਕ ਪੋਸਟ ਸ਼ੇਅਰ ਕੀਤੀ ਗਈ ਹੈ, ਜਿਸ ‘ਤੇ ਲਿਖਿਆ ਗਿਆ ਹੈ ਕਿ ਸਾਬਕਾ ਸਰਪੰਚ ਤੇ ਪਿੰਡ ਦੁੱਗਰੀ ਰਾਜਪੂਤਾ ਦੇ ਸਰਪੰਚ ਆਪਣੇ ਸੈਂਕੜੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਗਏ ਹਨ।ਅੱਗੇ ਲਿਖਿਆ ਹੈ ਕਿ ਭਗਵੰਤ ਮਾਨ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪੰਜਾਬ ਦੇ ਕੋਨੇ-ਕੋਨੇ ਤੋਂ ਲੋਕ ‘ਆਪ’ ਵਿੱਚ ਸ਼ਾਮਲ ਹੋ ਰਹੇ ਹਨ। ਅਸੀਂ ਮਿਲ ਕੇ ‘ਰੰਗਲਾ ਪੰਜਾਬ’ ਬਣਾਵਾਂਗੇ। ਪਰ ਸੂਤਰਾਂ ਦੀ ਮੰਨੀਏ ਤਾਂ ਰਵਾਇਤੀ ਪਾਰਟੀਆਂ ਦੇ ਬਹੁਤ ਸਾਰੇ ਪੰਚ ਸਰਪੰਚ ਆਮ ਆਦਮੀ ਪਾਰਟੀ ਚ ਸਰਪੰਚੀ ਲੈਣ ਦੇ ਮਕਸਦ ਨਾਲ ਆਮ ਆਦਮੀ ਪਾਰਟੀ ਚ ਸ਼ਾਮਿਲ ਹੋਣ ਦੀਆਂ ਵਿਊਤਾਂ ਬਣਾ ਰਹੇ ਹਨ



