ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ, ਗੋਇੰਦਵਾਲ ਸਾਹਿਬ ਇਲਾਕੇ ਵਿੱਚ ਸ਼ਾਨਦਾਰ ਨਤੀਜਿਆਂ ਲਈ ਜਾਣਿਆ ਜਾਣ ਵਾਲਾ ਇੱਕ ਮਾਤਰ ਸਕੂਲ: ਅਰਵਿੰਦਰਪਾਲ ਸਿੰਘ

ਸ੍ਰੀ ਗੋਇੰਦਵਾਲ ਸਾਹਿਬ 25 ਨਵੰਬਰ ( ਰਣਜੀਤ ਸਿੰਘ ਦਿਉਲ )ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ, ਗੋਇੰਦਵਾਲ ਸਾਹਿਬ ਦੇ ਵਿਦਿਆਰਥੀਆਂ ਲਈ ਹਰ ਸਾਲ ਦੀ ਤਰ੍ਹਾਂ ਇਨਾਮ ਵੰਡ ਸਮਾਗਮ ਕਰਵਾਇਆ ਗਿਆ। ਇਸ ਸਲਾਨਾ ਇਨਾਮ ਵੰਡ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਅਰਵਿੰਦਰਪਾਲ ਸਿੰਘ (ਪੀ.ਸੀ.ਐੱਸ) ਸਬ ਡਵੀਜ਼ਨਲ ਮੈਜਸਟਰੇਟ, ਤਰਨ ਤਾਰਨ ਉਚੇਚੇ ਤੌਰ ਤੇ ਪਹੁੰਚੇ। ਇਸ ਮੌਕੇ ਤੇ ਵਿਦਿਆਰਥੀਆਂ ਵੱਲੋਂ ਕਲਰਜ਼ ਆੱਫ ਲਾਈਫ਼ ਵਿਸ਼ੇ ਅਧੀਨ ਰੰਗਾ-ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ। ਜਿਸ ਵਿੱਚ ਜ਼ਿੰਦਗੀ ਦੇ ਹਰ ਰੰਗ ਨੂੰ ਬਾਖੂਬੀ ਪੇਸ਼ ਕੀਤਾ ਗਿਆ। ਵਿਦਿਆਰਥੀਆਂ ਵੱਲੋਂ ਜ਼ਿੰਦਗੀ ਦੇ ਹਰ ਰੰਗ, ਦੁੱਖ-ਸੁੱਖ, ਰਿਸ਼ਤੇ ਨਾਤੇ, ਦਿਨ ਤਿਉਹਾਰ ਨੂੰ ਮਾਣਨ ਲਈ ਪ੍ਰੇਰਿਤ ਕੀਤਾ ਗਿਆ। ਇਸ ਸਾਲਾਨਾ ਇਨਾਮ ਵੰਡ ਸਮਾਗਮ ਵਿੱਚ ਸਕੂਲ ਦੀ ਮੈਨੇਜਮੈਂਟ ਕਮੇਟੀ ਦੇ ਮੈਂਬਰ ਸਾਹਿਬਾਨ, ਗੁਰੂ ਅਮਰਦਾਸ ਗਰੁੱਪ ਆੱਫ ਸਕੂਲਜ਼ ਦੇ ਪ੍ਰਿੰਸੀਪਲ ਸਾਹਿਬਾਨ ਅਤੇ ਖ਼ਾਸ ਮਹਿਮਾਨ ਰਮਨਦੀਪ ਸਿੰਘ, ਹੈੱਡ ਨੈਰੋਲੇਕ ਪੇਂਟਸ ਲਿਮਿਟਡ, ਗੋਇੰਦਵਾਲ ਸਾਹਿਬ ਅਤੇ ਸ੍ਰੀ ਸੁਰੇਸ਼ ਵਰਮਾ, ਹੈੱਡ (ਐੱਚ.ਆਰ. ਅਤੇ ਐਡਮਿਨ), ਨੈਰੋਲੇਕ ਪੇਂਟਸ ਲਿਮਿਟਡ, ਗੋਇੰਦਵਾਲ ਸਾਹਿਬ ਨੇ ਉਚੇਚੇ ਤੌਰ ਤੇ ਪਹੁੰਚ ਕੇ ਪ੍ਰੋਗਰਾਮ ਵਿੱਚ ਚਾਰ ਚੰਨ ਲਗਾਏ। ਇਸ ਮੌਕੇ ਤੇ ਬੋਲਦਿਆਂ ਅਰਵਿੰਦਰਪਾਲ ਸਿੰਘ ਨੇ ਕਿਹਾ ਸਕੂਲ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਅਤੇ ਉੱਚ ਪੱਧਰੀ ਸਿੱਖਿਆ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਇਸੇ ਲਈ ਹੀ ਲਗਾਤਾਰ ਸੱਤ ਸਾਲਾਂ ਤੋਂ ਜ਼ਿਲ੍ਹੇ ਨੂੰ ਸੀ.ਬੀ.ਐੱਸ.ਈ. ਬੋਰਡ ਦੀ ਦੱਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਟਾਪਰ ਦੇ ਰਿਹਾ ਹੈ। ਜ਼ਿਲ੍ਹੇ ਵਿੱਚੋਂ ਲਗਾਤਾਰ ਮੋਹਰੀ ਰਹਿਣਾ ਮੈਨੇਜਮੈਂਟ, ਪ੍ਰਿੰਸੀਪਲ, ਅਧਿਆਪਕਾਂ ਅਤੇ ਮਾਪਿਆਂ ਦੀ ਰਲਵੀਂ ਮਿਹਨਤ ਦਾ ਨਤੀਜਾ ਹੈ।ਇਸ ਮੌਕੇ ਤੇ ਪ੍ਰਿੰਸੀਪਲ ਮਨੀਸ਼ਾ ਸੂਦ ਵੱਲੋਂ ਸਾਲਾਨਾ ਰਿਪੋਰਟ ਪੇਸ਼ ਕੀਤੀ ਗਈ ਅਤੇ ਪਿਛਲੇ ਇੱਕ ਸਾਲ ਵਿੱਚ ਮੋਹਰੀ ਰਹੇ ਵਿਦਿਆਰਥੀਆਂ ਨੂੰ ਟਰਾਫ਼ੀਆਂ ਦੇ ਕੇ ਸਨਮਾਨਿਤ ਕੀਤਾ ਗਿਆ। ਪ੍ਰੋਗਰਾਮ ਦੇ ਅੰਤ ਵਿੱਚ ਸੰਸਥਾ ਦੇ ਡਾਇਰੈਕਟਰ ਡਾ. ਜਤਿੰਦਰਪਾਲ ਸਿੰਘ ਰੰਧਾਵਾ ਅਤੇ ਪ੍ਰਿੰਸੀਪਲ ਸ੍ਰੀਮਤੀ ਮਨੀਸ਼ਾ ਸੂਦ ਨੇ ਆਏ ਹੋਏ ਸਰੋਤਿਆਂ ਅਤੇ ਮੁੱਖ ਮਹਿਮਾਨ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਬੁਲੰਦੀਆਂ ਨੂੰ ਛੂਹਣ ਲਈ ਮਿਹਨਤ ਕਰਦੇ ਰਹਿਣ ਦਾ ਭਰੋਸਾ ਦਿੱਤਾ।