ਅੰਤਰਰਾਸ਼ਟਰੀ ਇੰਨਵੀਟੇਸ਼ਨਲ ਕਰਾਟੇ ਚੈਂਪੀਅਨਸ਼ਿਪ ਦੇ ਮੁਕਾਬਲਿਆਂ ਚ ਬ੍ਰਿਟਿਸ਼ ਵਿਕਟੋਰੀਆ ਸਕੂਲ ਗੋਇੰਦਵਾਲ ਸਾਹਿਬ ਦੇ ਵਿਦਿਆਰਥੀਆਂ ਮਾਰੀਆਂ ਮੱਲਾਂ

ਸ੍ਰੀ ਗੋਇੰਦਵਾਲ ਸਾਹਿਬ 26 ਨਵੰਬਰ (ਰਣਜੀਤ ਸਿੰਘ ਦਿਉਲ ) ਵਿਨਰ ਕਰਾਟੇ ਕਲੱਬ ਵੱਲੋਂ ਆਬੂ ਧਾਬੀ ਦੇ ਅੱਲ ਜਜ਼ੀਰਾ ਕਲੱਬ ਵਿੱਚ ਕਰਵਾਈ ਗਈ ਕਰਾਟੇ ਚੈਂਪੀਅਨਸ਼ਿਪ ਵਿੱਚ ਸਥਾਨਕ ਬਿ੍ਟਿਸ਼ ਵਿਕਟੋਰੀਆ ਸਕੂਲ ਦੇ ਵਿਦਿਆਰਥੀਆਂ ਨੇ ਕਰਵਾਈ ਬੱਲੇ -ਬੱਲੇ, ਜ਼ਿਕਰਯੋਗ ਹੈ ਕਿ ਵਿਨਰ ਕਰਾਟੇ ਕਲੱਬ ਆਬੂ-ਧਾਬੀ ਵੱਲੋਂ ਵਿਨਰ ਕਲੱਬ 2024 ਦੇ ਬੈਨਰ ਹੇਠ ਅੰਤਰਰਾਸ਼ਟਰੀ ਇੰਨਵੀਟੇਸ਼ਨਲ ਕਰਾਟੇ ਚੈਂਪੀਅਨਸ਼ਿਪ ਕਰਵਾਈ ਗਈ। ਇਸ ਚੈਂਪੀਅਨਸ਼ਿਪ ਵਿੱਚ 12 ਦੇਸ਼ਾਂ ਦੇ ਕਰੀਬ 700 ਖਿਡਾਰੀਆਂ ਨੇ ਭਾਗ ਲਿਆ। ਇਸ ਚੈਂਪੀਅਨਸ਼ਿਪ ਵਿੱਚ ਭਾਗ ਲੈਂਦੇ ਹੋਏ ਬਿ੍ਟਿਸ਼ ਵਿਕਟੋਰੀਆ ਸਕੂਲ ਸ੍ਰੀ ਗੋਇੰਦਵਾਲ ਸਾਹਿਬ ਦੇ ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਉਂਦੇ ਹੋਏ ਵਿਦਿਆਰਥੀ ਕਮਲਜੀਤ ਸਿੰਘ ,ਏਕਮਜੀਤ ਸਿੰਘ , ਚਮਕੌਰ ਸਿੰਘ ਨੇ ਦੂਜਾ ਅਤੇ ਪ੍ਰਥਮਬੀਰ ਸਿੰਘ ਅਤੇ ਗੁਰਲੀਨ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਜੇਤੂ ਵਿਦਿਆਰਥੀਆਂ ਅਤੇ ਕੋਚ ਨਛੱਤਰ ਕੁਮਾਰ ਦੇ ਸਕੂਲ ਪੁੱਜਣ ਤੇ ਸਕੂਲ ਮੈਨੇਜਮੈਂਟ ਕਮੇਟੀ ਅਤੇ ਅਧਿਆਪਕਾਂ ਵੱਲੋਂ ਸਨਮਾਨਿਤ ਕੀਤਾ ਗਿਆ।ਇਸ ਮੌਕੇ ਸੰਸਥਾ ਦੇ ਚੇਅਰਮੈਨ ਛਿੰਦਰਪਾਲ ਸਿੰਘ, ਪ੍ਰਧਾਨ ਅਰਸ਼ਦੀਪ ਸਿੰਘ, ਮੈਨੇਜਿੰਗ ਡਾਇਰੈਕਟਰ ਸਾਹਿਲ ਪੱਬੀ, ਪ੍ਰਿੰਸੀਪਲ ਮੈਡਮ ਸ਼੍ਰੀਮਤੀ ਰਾਧਿਕਾ ਅਰੋੜਾ ਨੇ ਜੇਤੂ ਖਿਡਾਰੀਆਂ, ਕੋਚ ਅਤੇ ਮਾਪਿਆਂ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੱਤੀ ਅਤੇ ਭਵਿੱਖ ਵਿੱਚ ਵੀ ਅਜਿਹੀਆਂ ਪ੍ਰਾਪਤੀਆਂ ਕਰਦੇ ਰਹਿਣ ਲਈ ਉਤਸ਼ਾਹਿਤ ਕੀਤਾ।