ਤਰਨ ਤਾਰਨ

ਸਕੂਲ ਆਫ਼ ਐਮੀਨੈਂਸ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਕਰਵਾਇਆ ਵਿਸ਼ੇਸ ਸਮਾਗਮ

ਸ੍ਰੀ ਗੋਇੰਦਵਾਲ ਸਾਹਿਬ 05 ਦਸੰਬਰ ( ਰਣਜੀਤ ਸਿੰਘ ਦਿਉਲ ) ਇਲਾਕੇ ਦੀ ਨਾਮਵਰ ਸੰਸਥਾ ਸਕੂਲ ਆਫ਼ ਐਮੀਨੈਂਸ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਮੈਡਮ ਪ੍ਰਿੰਸੀਪਲ ਸ੍ਰੀਮਤੀ ਪਰਮਜੀਤ ਦੀ ਰਹਿਨੁਮਾਈ ਹੇਠ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਸਕੂਲ ਦੇ ਵਿਦਿਆਰਥੀਆਂ ਨੇ ਕਵੀਸ਼ਰੀ ,ਸ਼ਬਦ ਗਾਇਣ ਕੀਤੇ, ਅਤੇ ਗੁਰੂ ਤੇਗ ਬਹਾਦਰ ਜੀ ਦੀ ਜੀਵਨੀ ਦਾ ਸੰਖੇਪ ਵਰਣਨ ਕੀਤਾ,ਇਸ ਮੌਕੇ ਬਲਵਿੰਦਰ ਸਿੰਘ ਸਾਇੰਸ ਅਧਿਆਪਕ ਨੇ ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹੀਦੀ ਨਾਲ ਸਬੰਧਤ ਸਿੱਖ ਇਤਿਹਾਸ ਅਤੇ ਗੁਰਮਤਿ ਵਿਚਾਰਾਂ ਵਿਦਿਆਰਥੀਆਂ ਨਾਲ ਸਾਂਝੀਆਂ ਕੀਤੀਆਂ,ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸ਼੍ਰੀਮਤੀ ਪਰਮਜੀਤ ਨੇ ਕਿਹਾ ਕਿ ਇਹੋ ਜਿਹੇ ਸਮਾਗਮ ਸਵੇਰ ਦੀ ਸਭਾ ਵਿੱਚ ਕਰਵਾਉਣ ਨਾਲ ਬੱਚਿਆਂ ਨੂੰ ਆਪਣੇ ਮਾਣਮੱਤੀ ਅਤੇ ਗੌਰਵਮਈ ਇਤਿਹਾਸ ਬਾਰੇ ਜਾਣਕਾਰੀ ਮਿਲਦੀ ਹੈ‌ ਅਤੇ ਉਹਨਾਂ ਨੂੰ ਪਤਾ ਲੱਗਦਾ ਹੈ ਕਿ ਜੋ ਅਸੀਂ ਅੱਜ ਸਰਦਾਰੀ ਭੋਗ ਰਹੇ ਹਾਂ ਉਹ ਸਾਨੂੰ ਕਿੰਨੀਆਂ ਕੁਰਬਾਨੀਆਂ ਤੋਂ ਬਾਅਦ ਮਿਲੀ ਹੈ, ਗੁਰਪ੍ਰਤਾਪ ਸਿੰਘ ਵਾਈਸ ਪ੍ਰਿੰਸੀਪਲ ਨੇ ਕਿਹਾ ਕਿ ਇਹੋ ਜਿਹੇ ਸਮਾਗਮਾਂ ਵਿੱਚ ਸ਼ਮੂਲੀਅਤ ਕਰਨ ਨਾਲ ਬੱਚਿਆਂ ਵਿੱਚ ਆਤਮ ਵਿਸ਼ਵਾਸ ਭਰਦਾ ਹੈ ਅਤੇ ਉਹਨਾਂ ਦਾ ਹਰ ਖੇਤਰ ਵਿੱਚ ਅੱਗੇ ਵਧਣ ਦਾ ਰਾਹ ਪੱਧਰਾ ਹੁੰਦਾ ਹੈ। ਇਸ ਮੌਕੇ ਸਕੂਲ ਦੇ ਸੱਦੇ ਤੇ ਉਚੇਚੇ ਤੌਰ ਤੇ ਪੁੱਜੇ ਉੱਘੇ ਸਮਾਜ ਸੇਵੀ ਤੇ ਸਕੂਲ ਮੈਨੇਜਮੈਂਟ ਕਮੇਟੀ ਦੇ ਮੈਂਬਰ ਰਣਜੀਤ ਸਿੰਘ ਲੱਕੀ ਨੇ ਬੱਚਿਆਂ ਵੱਲੋਂ ਪੇਸ਼ ਕੀਤੀ ਗਈ ਕਵੀਸ਼ਰੀ ਸ਼ਬਦ ਅਤੇ ਭਾਸ਼ਣਾ ਤੇ ਪ੍ਰਸੰਨਤਾ ਪ੍ਰਗਟਾਈ ਅਤੇ ਸ਼ਮੂਲੀਅਤ ਕਰਨ ਵਾਲੇ ਸਾਰੇ ਵਿਦਿਆਰਥੀਆਂ ਨੂੰ ਨਗਦ ਇਨਾਮਾਂ ਨਾਲ ਨਿਵਾਜਿਆ। ਅੰਤ ਵਿੱਚ ਮੈਡਮ ਪ੍ਰਿੰਸੀਪਲ ਸ੍ਰੀਮਤੀ ਪਰਮਜੀਤ ਨੇ ਬੱਚਿਆਂ ਨੂੰ ਕਵੀਸ਼ਰੀ ਦੀ ਤਿਆਰੀ ਕਰਵਾਉਣ ਲਈ ਜਸਪਾਲ ਸਿੰਘ ਬੱਬੀ ਦਾ ਵਿਸ਼ੇਸ਼ ਧੰਨਵਾਦ ਕੀਤਾ ਅਤੇ ਉਨਾਂ ਨੂੰ ਸਾਥੀਆਂ ਸਮੇਤ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ, ਇਸ ਮੌਕੇ ਅਪਾਰ ਸਿੰਘ, ਹਰਭਜਨ ਸਿੰਘ, ਬਲਜੀਤ ਸਿੰਘ,ਅੰਮ੍ਰਿਤਪਾਲ ਸਿੰਘ, ਯੁਵਰਾਜ ਸਿੰਘ, ਸ਼ਰਨਕਮਲਜੀਤ ਸਿੰਘ,ਨਵਦੀਪ ਸਿੰਘ, ਅਮਿਤਪਾਲ, ਮਨਪ੍ਰੀਤ ਸਿੰਘ,ਪਰਗਟ ਸਿੰਘ, ਹਰਜਿੰਦਰ ਸਿੰਘ ਮੰਗਾ ਸਿੰਘ, ਕਵਲਜੀਤ ਸਿੰਘ, ਸਤਨਾਮ ਸਿੰਘ, ਕੈਪਟਨ ਜਸਬੀਰ ਸਿੰਘ, ਮੈਡਮ ਜਸਬੀਰ ਕੌਰ,ਮੈਡਮ ਸੰਦੀਪ ਕੌਰ,ਮੈਡਮ ਪਰਵੀਨ ਕੌਰ, ਮੈਡਮ ਬਿੰਦੂ, ਮੈਡਮ ਰਜਵੰਤ ਕੌਰ, ਮੈਡਮ ਸੁਖਦੀਪ ਕੌਰ, ਮੈਡਮ ਕੁਲਦੀਪ ਕੌਰ, ਮੈਡਮ ਮੀਨਾ, ਮੈਡਮ ਹਰਪ੍ਰੀਤ ਕੌਰ, ਮੈਡਮ ਨੂਰਪ੍ਰੀਤ ਕੌਰ, ਮੈਡਮ ਲਵਪ੍ਰੀਤ ਕੌਰ, ਮੈਡਮ ਨਵਦੀਪ ਕੌਰ ਤੇ ਸਮੂਹ ਅਧਿਆਪਕ ਸਾਹਿਬਾਨ ਹਾਜ਼ਰ ਸਨ।

Related Articles

Back to top button