ਗੁਰੂ ਅਮਰਦਾਸ ਆਦਰਸ ਇੰਸਟੀਚਿਊਟ ਗੋਇੰਦਵਾਲ ਸਾਹਿਬ ਵਿਖੇ ਕਰਵਾਇਆ ਕਿਡਜ਼ ਪੈਰਾਡਾਇਸ ਦੇ ਬੱਚਿਆਂ ਲਈ ਕਰਵਾਇਆ ਸਾਲਾਨਾ ਇਨਾਮ ਵੰਡ ਸਮਾਗਮ
ਸ਼ਾਨਦਾਰ ਬੋਰਡ ਨਤੀਜਿਆਂ ਅਤੇ ਹੋਰ ਖ਼ਾਸ ਉਪਲੱਭਦੀਆਂ ਲਈ ਜਾਣਿਆ ਜਾਣ ਵਾਲਾ ਇਲਾਕੇ ਦਾ ਇੱਕ ਸਰਵੋਤਮ ਸਕੂਲ :- ਪਰਮਜੀਤ ਸਿੰਘ, ਡਿਪਟੀ ਜ਼ਿਲ੍ਹਾ ਸਿੱਖਿਆ ਅਫ਼ਸਰ

ਸ੍ਰੀ ਗੋਇੰਦਵਾਲ ਸਾਹਿਬ 28 ਨਵੰਬਰ ( ਰਣਜੀਤ ਸਿੰਘ ਦਿਉਲ ) ਗੁਰੂ ਅਮਰਦਾਸ ਆਦਰਸ ਇੰਸਟੀਚਿਊਟ, ਗੋਇੰਦਵਾਲ ਸਾਹਿਬ ਦੇ ਕਿਡਜ਼ ਪੈਰਾਡਾਇਸ ਦੇ ਵਿਦਿਆਰਥੀਆਂ ਲਈ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ। ਇਸ ਮੌਕੇ ਤੇ ਪਰਮਜੀਤ ਸਿੰਘ, ਡਿਪਟੀ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ), ਤਰਨ ਤਾਰਨ ਅਤੇ ਤੇਜਿੰਦਰ ਸਿੰਘ, ਜਨਰਲ ਮੈਨੇਜਰ, ਬੀ.ਐੱਚ.ਈ.ਐੱਲ. ਗੋਇੰਦਵਾਲ ਸਾਹਿਬ ਮੁੱਖ ਮਹਿਮਾਨ ਵਜੋਂ ਉਚੇਚੇ ਤੌਰ ਤੇ ਪਹੁੰਚੇ। ਇਸ ਮੌਕੇ ਛੋਟੇ ਵਿਦਿਆਰਥੀਆਂ ਨੇ ਰਿਫਲੈਕਸ਼ਨ ਆੱਫ ਜੁਆਏ ਵਿਸ਼ੇ ਅਧੀਨ ਰੰਗਾ-ਰੰਗ ਪ੍ਰੋਗਰਾਮ ਪੇਸ਼ ਕੀਤਾ। ਜਿਸ ਵਿੱਚ ਬਚਪਨ ਦੀਆਂ ਮੋਜਾਂ ਤੇ ਬੇਪ੍ਰਵਾਹੀਆਂ ਅਤੇ ਅਜੋਕੇ ਯੁੱਗ ਦੌਰਾਨ ਮੋਬਾਇਲ ਵਿੱਚ ਗਵਾਚ ਰਹੇ ਅਣਭੋਲ ਬਚਪਨ ਨਾਲ ਸੰਬੰਧਤ ਵੰਨਗੀਆਂ ਨੂੰ ਬੜੇ ਸੁਚੱਜੇ ਢੰਗ ਨਾਲ ਸਟੇਜ ਤੇ ਪੇਸ਼ ਕੀਤਾ ਗਿਆ। ਇਸ ਮੌਕੇ ‘ਤੇ ਪਿਛਲੇ ਇੱਕ ਸਾਲ ਤੋਂ ਅਵੱਲ ਪੁਜੀਸ਼ਨਾਂ ਤੇ ਆ ਰਹੇ ਵਿਦਿਆਰਥੀਆਂ ਨੂੰ ਮੁੱਖ ਮਹਿਮਾਨ ਸਾਹਿਬ, ਮੈਨੇਜਮੈਂਟ ਕਮੇਟੀ ਦੇ ਮੈਂਬਰ ਸਾਹਿਬਾਨ ਅਤੇ ਸਕੂਲ ਦੇ ਪ੍ਰਿੰਸੀਪਲ ਸਾਹਿਬ ਵੱਲੋਂ ਟਰਾਫੀਆਂ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਪੂਰੇ ਪ੍ਰੋਗਰਾਮ ਵਿੱਚ ਵਿਦਿਆਰਥੀਆਂ ਦੇ ਮਾਪਿਆਂ ਦੇ ਚਿਹਰਿਆਂ ’ਤੇ ਖੁਸ਼ੀ ਦੀ ਝਲਕ ਦਿਖਾਈ ਦੇ ਰਹੀ ਸੀ। ਇਸ ਮੌਕੇ ’ਤੇ ਪ੍ਰਿੰਸੀਪਲ ਸ੍ਰੀਮਤੀ ਮਨੀਸ਼ਾ ਸੂਦ ਜੀ ਅਤੇ ਕਿਡਜ਼ ਪੈਰਾਡਾਇਸ ਦੇ ਕੋਆਰਡੀਨੇਟਰ ਸ੍ਰੀਮਤੀ ਕਿਰਨ ਮੰਨਨ ਜੀ ਵੱਲੋਂ ਸਾਲਾਨਾ ਰਿਪੋਰਟ ਪੇਸ਼ ਕੀਤੀ ਗਈ। ਪ੍ਰੋਗਰਾਮ ਵਿੱਚ ਬੋਲਦਿਆਂ ਮੁੱਖ ਮਹਿਮਾਨ ਸਰਦਾਰ ਤੇਜਿੰਦਰ ਸਿੰਘ ਜੀ ਨੇ ਇਸ ਸਕੂਲ ਦੇ ਵਿਦਿਆਰਥੀ ਲਗਾਤਾਰ ਸੱਤਵੀਂ ਵਾਰ ਜ਼ਿਲ੍ਹਾ ਪੱਧਰ ‘ਤੇ ਅਵੱਲ ਰਹਿਣ ਲਈ ਮੈਨੇਜਮੈਂਟ ਕਮੇਟੀ ਅਤੇ ਪ੍ਰਿੰਸੀਪਲ ਸ੍ਰੀਮਤੀ ਮਨੀਸ਼ਾ ਸੂਦ ਦੀ ਤਾਰੀਫ਼ ਕਰਦਿਆਂ ਵਿਦਿਆਰਥੀਆਂ ਦੀ ਸਫ਼ਲਤਾ ਦਾ ਸਿਹਰਾ ਅਧਿਆਪਕਾਂ ਦੀ ਯੋਗ ਅਗਵਾਈ ਅਤੇ ਵਿਦਿਆਰਥੀਆਂ ਦੀ ਮਿਹਨਤ ਸਿਰ ਬੰਨਿਆ ਅਤੇ ਉਹਨਾਂ ਇਹ ਵੀ ਕਿਹਾ ਕਿ ਇਲਾਕੇ ਦਾ ਇਹ ਸਰਵੋਤਮ ਸਕੂਲ ਸ਼ੁਰੂ ਤੋਂ ਹੀ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਬਣਾਉਣ ਵਿੱਚ ਵੱਡਾ ਯੋਗਦਾਨ ਪਾ ਰਿਹਾ ਹੈ। ਉਹਨਾਂ ਸੰਬੋਧਨ ਕਰਦੇ ਹੋਏ ਕਿਹਾ ਕਿ ਵਿਦਿਆਰਥੀਆਂ ਨੂੰ ਆਪਣੇ ਸੁਨਿਹਰੇ ਭਵਿੱਖ ਲਈ ਸਖ਼ਤ ਮਿਹਨਤ ਕਰਨੀ ਚਾਹੀਦੀ ਹੈ। ਵੱਖ-ਵੱਖ ਖੇਤਰਾਂ ਵਿਚ ਮੱਲਾਂ ਮਾਰਨ ਅਤੇ ਉੱਚੀਆਂ ਪਦਵੀਆਂ ਹਾਸਲ ਕਰਨ ਲਈ ਪੜ੍ਹਾਈ ਵੱਲ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ।
ਪ੍ਰੋਗਰਾਮ ਦੇ ਅੰਤ ਵਿੱਚ ਸੰਸਥਾ ਦੇ ਡਾਇਰੈਕਟਰ ਡਾ. ਜਤਿੰਦਰਪਾਲ ਸਿੰਘ ਰੰਧਾਵਾ ਅਤੇ ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਮਨੀਸ਼ਾ ਸੂਦ ਨੇ ਆਏ ਹੋਏ ਸਰੋਤਿਆਂ ਅਤੇ ਮੁੱਖ ਮਹਿਮਾਨਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਕਿਹਾ ਕਿ ਸਕੂਲ ਹਮੇਸ਼ਾ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਅਤੇ ਚੰਗੇਰੇ ਭਵਿੱਖ ਲਈ ਵਚਨਬੱਧ ਰਹੇਗਾ।