ਤਰਨ ਤਾਰਨ ਟ੍ਰੈਫ਼ਿਕ ਪੁਲਿਸ ਦੀ ਨਵੇਕਲੀ ਪਹਿਲ ਟ੍ਰੈਫ਼ਿਕ ਨਿਯਮਾਂ ਦੀ ਪਾਲਣਾ ਕਰਨ ਵਾਲੇ ਲੋਕਾਂ ਨੂੰ ਗੁਲਾਬ ਦੇ ਕੀਤਾ ਸਨਮਾਨਿਤ

ਤਰਨ ਤਾਰਨ 09 ਦਸੰਬਰ ( ਰਣਜੀਤ ਸਿੰਘ ਦਿਉਲ ) ਮਾਨਯੋਗ ਸ੍ਰੀ ਅਭਿਮੰਨਿਊ ਰਾਣਾ ਐਸ.ਐਸ.ਪੀ ਤਰਨ ਤਾਰਨ ਜੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸ੍ਰੀ ਗੁਰਕਿਰਪਾਲ ਸਿੰਘ ਪੀਪੀਐੱਸ ਡੀ.ਐਸ.ਪੀ ਟਰੈਫਿਕ ਤਰਨ ਤਾਰਨ ਦੀ ਨਿਗਰਾਨੀ ਹੇਂਠ ਤਰਨ ਤਾਰਨ ਪੁਲਿਸ ਦੇ ਟ੍ਰੈਫ਼ਿਕ ਵਿੰਗ ਨੇ ਨਵੇਕਲੀ ਪਹਿਲ ਕਰਦਿਆਂ, ਟ੍ਰੈਫ਼ਿਕ ਨਿਯਮਾਂ ਦੀ ਪਾਲਣਾ ਕਰਨ ਵਾਲੇ ਲੋਕਾਂ ਨੂੰ ਗੁਲਾਬ ਦੇ ਕੇ ਪ੍ਰੇਰਿਤ ਕੀਤਾ ,ਇਸ ਮੌਕੇ ਟ੍ਰੈਫ਼ਿਕ ਪੁਲਿਸ ਤਰਨ ਤਾਰਨ ਨੇ ਪਬਲਿਕ ਨੂੰ ਅਪੀਲ ਕਰਦਿਆਂ ਕਿਹਾ ਕਿ ਅਸੀਂ ਤੁਹਾਡੇ ਹੱਥ ਵਿਚ ਫੁੱਲ ਦੇਣਾ ਚਾਹੁੰਦੇ ਹਾਂ ਚਲਾਨ ਨਹੀਂ,ਉਹਨਾਂ ਕਿਹਾ ਕਿ ਹਰ ਵਾਹਨ ਚਾਲਕ ਨੂੰ ਟਰੈਫਿਕ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ ਤਾਂ ਜੋ ਸਫਰ ਦੌਰਾਨ ਖੱਜਲ ਖੁਆਰੀ ਤੋਂ ਬਚਿਆ ਜਾ ਸਕੇ, ਇਸ ਦੇ ਨਾਲ ਹੀ ਟ੍ਰੈਫਿਕ ਪੁਲਿਸ ਵੱਲੋਂ ਸੜਕ ਸੁਰੱਖਿਆ ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ ਅਤੇ ਲੋਕਾਂ ਨੂੰ ਦੋਪਹੀਆ ਵਾਹਨਾਂ ‘ਤੇ ਹੈਲਮੇਟ ਪਾਉਣ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਗਿਆ ਅਤੇ ਆਮ ਲੋਕਾਂ ਅਤੇ ਸਕੂਲੀ ਬੱਚਿਆਂ ਨੂੰ ਹੈਲਮੇਟ ਅਤੇ ਫਸਟ ਏਡ ਕਿੱਟਾਂ ਵੀ ਵੰਡੀਆਂ,ਇਸ ਮੌਕੇ ਟਰੈਫਿਕ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਵਲੋੰ ਆਮ ਲੋਕਾਂ ਅਤੇ ਸਕੂਲੀ ਬੱਚਿਆਂ ਨੂੰ ਫਰੈਫਿਕ ਨਿਯਮਾਂ ਬਾਰੇ ਜਾਣਕਾਰੀ ਵੀ ਦਿੱਤੀ ,ਤਰਨ ਤਾਰਨ ਟਰੈਫਿਕ ਪੁਲਿਸ ਦੀ ਇਸ ਨਿਵੇਕਲੀ ਪਹਿਲ ਦੀ ਆਮ ਲੋਕਾਂ ਨੇ ਸਲਾਘਾ ਕੀਤੀ